ਕ੍ਰਿਕਟ ਚੋਣ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣਾ ਜਨਮ ਸਰਟੀਫਿਕੇਟ ਲੈ ਕੇ ਆਉਣ : ਡਾ: ਰਮਨ ਘਈ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ )  ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਤਰ-ਜ਼ਿਲ੍ਹਾ ਅੰਡਰ-16 ਲੜਕਿਆਂ ਦੇ ਕ੍ਰਿਕਟ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਦੀ ਚੋਣ 11 ਮਾਰਚ  ਨੂੰ ਬਾਅਦ ਦੁਪਹਿਰ 2 ਵਜੇ ਸਥਾਨਿਕ ਐਚ.ਡੀ.ਸੀ.ਏ ਗਰਾਊਂਡ, ਰੇਲਵੇ ਮੰਡੀ ਵਿਖੇ ਹੋਵੇਗੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਇਸ ਚੋਣ ਵਿੱਚ ਭਾਗ ਲੈਣ ਵਾਲੇ ਖਿਡਾਰੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਉਮਰ 1 ਸਤੰਬਰ 2025 ਤੱਕ 16 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।  ਉਨ੍ਹਾਂ ਦੱਸਿਆ ਕਿ ਕ੍ਰਿਕਟ ਚੋਣ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀ ਆਪਣਾ ਜਨਮ ਸਰਟੀਫਿਕੇਟ ਲੈ ਕੇ ਆਉਣ।  ਡਾ: ਘਈ ਨੇ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਦਾ 15 ਰੋਜ਼ਾ ਅਭਿਆਸ ਕੈਂਪ ਜ਼ਿਲ੍ਹਾ ਕੋਚ ਦਲਜੀਤ ਸਿੰਘ, ਦਲਜੀਤ ਧੀਮਾਨ ਅਤੇ ਜ਼ਿਲ੍ਹਾ ਟਰੇਨਰ ਕੁਲਦੀਪ ਧਾਮੀ ਦੀ ਦੇਖ-ਰੇਖ ਹੇਠ ਐਚ.ਡੀ.ਸੀ.ਏ. ਗਰਾਊਂਡ ਵਿਖੇ ਲਗਾਇਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleSAMAJ WEEKLY = 10/03/2025
Next articleਡਾ. ਜਮੀਲ ਬਾਲੀ ਵੱਲੋਂ ਸਰਕਾਰੀ ਕਾਲਜ ਕਰਮਸਰ, ਰਾੜਾ ਸਾਹਿਬ, ਲੁਧਿਆਣਾ ਵਿਖੇ ਰੀਡਿੰਗ ਰੂਮ ਬਣਵਾਇਆ ਗਿਆ