
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ਕਾਰ ਅਤੇ ਐੱਸਜੀਪੀਸੀ ਮੈਂਬਰ ਅਤੇ ਬੁਲਾਰਾ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਵੱਲੋਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਇਹ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਸ. ਸ਼ੁਕਾਰ ਅਤੇ ਸ. ਖ਼ਾਲਸਾ ਨੇ ਦੱਸਿਆ ਕਿ ਪਾਰਟੀ ਲਈ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਂਦਾ ਰਿਹਾ ਹੈ। ਹੁਣ ਇੰਨ੍ਹਾਂ ਅਹੁਦੇਦਾਰਾਂ ਵੱਲੋਂ ਹੋਰਨਾਂ ਵਰਕਰਾਂ ਨੂੰ ਆਪਣੇ ਨਾਲ ਜੋੜ ਕੇ ਪਿੰਡਾਂ ਵਿਚ ਵੀ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ। ਤਾਂ ਜੋ 2027 ਦੀਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਰਕਲ ਜਥੇਦਾਰਾਂ ਦੀ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਵਿਚ ਬਲਦੇਵ ਕ੍ਰਿਸ਼ਨ ਸੋਗੀ ਨੂੰ ਨੌਰਾ ਜੋਨ ਤੋਂ, ਹਰਨੇਕ ਸਿੰਘ ਬੜਬਾ ਜਾਡਲਾ ਜੋਨ, ਪ੍ਰੀਤਪਾਲ ਸਿੰਘ ਕਰੀਮਪੁਰ ਲੰਗੜੋਆ ਜੋਨ, ਰਜਿੰਦਰ ਸਿੰਘ ਨੰਗਲ ਜੱਟਾਂ ਉੜਾਪੜ ਜੋਨ, ਕੁਲਵਿੰਦਰ ਸਿੰਘ ਕਾਜਮਪੁਰ ਉਸਮਾਨਪੁਰ ਜੋਨ, ਹਰਪ੍ਰੀਤ ਸਿੰਘ ਖਾਰਾ ਕਰਿਆਮ ਜੋਨ, ਮਹਿੰਦਰ ਸਿੰਘ ਢਿੱਲੋਂ ਸੇਖਾਂ ਮਜਾਰਾ, ਜਰਨੈਲ ਸਿੰਘ ਖ਼ਾਲਸਾ ਨਵਾਂਸ਼ਹਿਰ ਸ਼ਹਿਰੀ, ਮਨੋਹਰ ਸਿੰਘ ਦੁਪਾਲਪੁਰ ਦੁਪਾਲਪੁਰ ਜੋਨ, ਗੁਰਚਰਨ ਸਿੰਘ ਭਾਰਟਾ ਭਾਰਟਾ ਜੋਨ। ਇਸੇ ਤਰ੍ਹਾਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵੱਜੋਂ ਤਕਦੀਰ ਸਿੰਘ ਭੌਰਾ, ਗੁਰਮੀਤ ਸਿੰਘ ਭਾਰਟਾ ਖੁਰਦ, ਜਰਨੈਲ ਸਿੰਘ ਪੱਲੀਆਂ, ਅਮਨਦੀਪ ਸਿੰਘ ਮਝੂਰ ਨਿਯੁਕਤ ਕੀਤੇ ਗਏ।ਜ਼ਿਲ੍ਹਾ ਜਨਰਲ ਸਕੱਤਰ ਵੱਜੋਂ ਮਨਦੀਪ ਸਿੰਘ ਭੌਰਾ, ਬਰਿੰਦਰ ਸਿੰਘ ਬਾਜਵਾ ਸਕੱਤਰ ਜਨਰਲ ਯੂਥ ਵਿੰਗ ਗੁਰਦੀਪ ਸਿੰਘ ਬੜਵਾ ਅਤੇ ਗੁਰਜੀਤ ਸਿੰਘ ਸ਼ਾਹਪੁਰ ਪੱਟੀ ਨੂੰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਦਿਨੇਸ਼ ਕੁਮਾਰ ਕਰੀਹਾ ਜ਼ਿਲ੍ਹਾ ਪ੍ਰਧਾਨ ਐੱਸਪੀ ਵਿੰਗ, ਭੁਪਿੰਦਰ ਪਾਲ ਸਿੰਘ ਜਾਡਲਾ ਪ੍ਰਧਾਨ ਦੋਆਬਾ ਜੋਨ ਬੀਸੀ ਵਿੰਗ, ਤਾਰਾ ਸਿੰਘ ਸ਼ੇਖੂਪੁਰ, ਗੁਰਜਿੰਦਰ ਸਿੰਘ ਦੌਲਤਪੁਰ, ਬਲਵੀਰ ਸਿੰਘ ਨੰਗਲ ਜੱਟਾਂ, ਪਰਮ ਸਿੰਘ ਖ਼ਾਲਸਾ ਕੌਂਸਲਰ, ਹਰਦੀਪ ਸਿੰਘ ਕੋਟ ਰਾਂਝਾ, ਹਰਜੀਤ ਸਿੰਘ ਸ਼ੇਖੂਪੁਰ ਆਦਿ ਹਾਜ਼ਰ ਸਨ। ਇਸ ਮੌਕੇ ਚੁਣੇ ਗਏ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




