ਨਵਾਂਸ਼ਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਹੋਣ ਉਪਰੰਤ ਸਮੂਹ ਸਟਾਫ ਮੈਂਬਰਾਂ ਵੱਲੋਂ ਚਾਂਦੀ ਦਾ ਕੜਾ,ਸਨਮਾਨ ਚਿੰਨ੍ਹ ਅਤੇ ਲੋਈ ਭੇਂਟ ਕਰਦਿਆਂ ਸਨਮਾਨਿਤ ਕੀਤਾ ਗਿਆ। ਸਮਾਰੋਹ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਨੇ ਦੱਸਿਆ ਕਿ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਦੀ ਭੰਗਲ ਖੁਰਦ ਸਕੂਲ ਨੂੰ ਖਾਸ ਦੇਣ ਹੈ।ਸਕੂਲ ਅਤੇ ਵਿੱਚ ਦੇ ਸਰਵਪੱਖੀ ਵਿਕਾਸ ਲਈ ਉਹਨਾਂ ਵੱਲੋਂ ਦਿੱਤੇ ਵੱਡਮੁੱਲੇ ਯੋਗਦਾਨ ਲਈ ਉਹਨਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ। ਭੰਗਲ ਖੁਰਦ ਸਕੂਲ ਦੇ ਸਾਬਕਾ ਪੀਅਨ ਕਮ ਚੌਂਕੀਦਾਰ ਸੁਰਜੀਤ ਸਿੰਘ ਵੱਲੋਂ ਵੀ ਉਹਨਾਂ ਨੂੰ ਇਸ ਮੌਕੇ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਸਮੂਹ ਸਟਾਫ ਮੈਂਬਰਾਂ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵਿਦਿਆਰਥੀਆਂ ਦੀ ਵਜੀਫਾ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਅਤੇ ਸਕੂਲ ਦੇ ਵਿਕਾਸ ਵਿੱਚ ਸਹਿਯੋਗ ਦਿੰਦੇ ਰਹਿਣਗੇ।ਇਸ ਮੌਕੇ ਨੀਰਜ ਕੁਮਾਰੀ ਸਟੇਟ ਅਵਾਰਡੀ,ਹਰਜੀਤ ਕੌਰ, ਮਨਜਿੰਦਰ ਕੌਰ, ਸੁਪਿੰਦਰ ਕੌਰ, ਜਸਵਿੰਦਰ ਕੌਰ, ਜੋਤੀ ਅਤੇ ਸੁਰਜੀਤ ਸਿੰਘ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



