ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਪਟਿਆਲਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ- ਰਛਪਾਲ ਵੜੈਚ

ਰਛਪਾਲ ਵੜੈਚ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰ ਰਹੀ ਸਮੂਹ ਵਿਭਾਗਾਂ ਵਿੱਚ ਕੰਮ ਕਰਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜਮਾਂ ਦੀ ਸਾਂਝੀ ਜਥੇਬੰਦੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 24 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲੇ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ ।

ਇਸ ਸਬੰਧੀ ਜਾਰੀ ਬਿਆਨ ਵਿੱਚ ਈ. ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਸ੍ਰ ਰਛਪਾਲ ਸਿੰਘ ਵੜੈਚ ਨੇ ਦੱਸਿਆ ਕਿ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੋਣ ਜਾ ਰਹੀ ਇਹ ਰੈਲੀ ਇਤਿਹਾਸਕ ਹੋਵੇਗੀ ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਤਾਂ ਪੁਰਾਣੀ ਪੈਨਸ਼ਨ ਤੋੰ ਵਾਂਝੇ ਪੰਜਾਬ ਦੇ 187000 ਮੁਲਾਜਮ ਵੋਟਾਂ ਵੇਲੇ ਸਰਕਾਰ ਦਾ ਵਿਰੋਧ ਕਰਨਗੇ।

ਉਹਨਾਂ ਦੱਸਿਆ ਕਿ ਕੈਪਟਨ ਸਰਕਾਰ ਨੇ ਵੋਟਾਂ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ,6ਵੇਂ ਪੇ-ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ।ਪਰ ਅੱਜ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।ਜੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਉਪਰ ਪੁਰਾਣੀ ਪੈਨਸ਼ਨ ਲਾਗੂ ਨਾ ਕੀਤੀ,ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਨਾ ਕੀਤਾ ਤੇ ਮੁਲਾਜ਼ਮ ਵਿਰੋਧੀ ਪੇਅ-ਕਮਿਸ਼ਨ ਵਾਪਸ ਨਾ ਲਿਆ ਤਾਂ ਸਰਕਾਰ ਆਉਣ ਵਾਲੀਆਂ ਵੋਟਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੁਨੀਆ ਦੀ ਸਭ ਤੋਂ ਖਤਰਨਾਕ ਥਾਂ-‘ਚੇਨਰੋਬਿਲ’
Next articleਤਿੰਨ ਆਗੂਆਂ ਨੇ ਫੜਿਆ ਆਰ ਸੀ ਐੱਫ ਮਜ਼ਦੂਰ ਯੂਨੀਅਨ ਦਾ ਪੱਲਾ