ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨ ਅਤਿਵਾਦੀ, ਵੱਖਵਾਦੀ ਅਤੇ ਖਾਲਿਸਤਾਨੀ ਲਗਦੇ ਹਨ, ਪਰ ਪਾਕਿਸਤਾਨੀ ਏਜੰਸੀ ਆਈਐੱਸਆਈ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ’ਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਦੇਸ਼ ਭਗਤ ਲੱਗਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਸੱਤਾ ’ਤੇ ਕਾਬਜ਼ ਹੋਣ ਦੀ ਲਾਲਸਾ ਰੱਖਣ ਵਾਲੀ ਭਾਜਪਾ ਅਤੇ ਮੋਦੀ ਅੱਜ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਆਖ ਕੇ ਉਸ ਦੇ ਗੁਣ ਗਾਉਣ ਲੱਗੇ ਹਨ। ਸ੍ਰੀ ਚੀਮਾ ਨੇ ਕਿਹਾ ਕਿ ‘ਆਪ’ ਵੱਲੋਂ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛੇ ਜਾਂਦੇ ਸਵਾਲਾਂ ਤੋਂ ਕਾਂਗਰਸ ਦੇ ਮੰਤਰੀ ਤੇ ਸੰਤਰੀ ਹਰ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਬਚਾਉਂਦੇ ਰਹੇ ਹਨ। ‘ਆਪ’ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਮੰਗ ਕੀਤੀ ਕਿ ਉਹ ਅਰੂਸਾ ਆਲਮ ਦੀ ਉਚ ਪੱਧਰੀ ਜਾਂਚ ਕਰਾਉਣ ਅਤੇ ਕੈਪਟਨ ਖਿਲਾਫ਼ ਸਖ਼ਤ ਕਾਰਵਾਈ ਕਰਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly