ਪਟਵਾਰੀ ਉਮੀਦਵਾਰ ਜੀਵਨ ਸ਼ਰਮਾ ਤੇ ਭਗਵੰਤ ਸਿੰਘ ਬਣੇ ਸਬ-ਇੰਸਪੈਕਟਰ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪਟਵਾਰ ਟ੍ਰੇਨਿੰਗ ਸਕੂਲ ਹੁਸ਼ਿਆਰਪੁਰ ਅਧੀਨ ਅਕਤੂਬਰ 2023 ਤੋਂ ਟ੍ਰੇਨਿੰਗ ਪ੍ਰਾਪਤ ਕਰ ਰਹੇ ਪਟਵਾਰੀ ਉਮੀਦਵਾਰ  ਜੀਵਨ ਸ਼ਰਮਾ ਅਤੇ ਭਗਵੰਤ ਸਿੰਘ ਪੰਜਾਬ ਪੁਲਿਸ ਵਿਚ ਸਬ-ਇੰਸਪੈਕਟਰ ਵਜੋ ਚੁਣੇ ਗਏ ਹਨ। ਜੀਵਨ ਸ਼ਰਮਾ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਲਾਟ ਹੋਇਆ ਹੈ ਅਤੇ ਭਗਵੰਤ ਸਿੰਘ ਨੂੰ ਜ਼ਿਲ੍ਹਾ ਪਠਾਨਕੋਟ ਅਲਾਟ ਹੋਇਆ ਹੈ। ਇਹ ਦੋਵੇਂ ਪਟਵਾਰੀ ਉਮੀਦਵਾਰ ਸਾਬਕਾ ਫ਼ੌਜੀ ਹਨ। ਪਟਵਾਰ ਟ੍ਰੇਨਿੰਗ ਸਕੂਲ ਦੇ ਪਟਵਾਰੀ ਉਮੀਦਵਾਰਾਂ ਵੱਲੋਂ ਅੱਜ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਮਾਲ ਅਫ਼ਸਰ ਹੁਸ਼ਿਆਰਪੁਰ ਅਰਵਿੰਦ ਪ੍ਰਕਾਸ਼ ਵਰਮਾ ਵੱਲੋਂ ਕੀਤੀ ਗਈ। ਉਨ੍ਹਾਂ ਆਪਣੇ ਸੰਬੋਧਨ ਵਿਚ ਸਬ-ਇੰਸਪੈਕਟਰ ਵਜੋਂ ਚੁਣੇ ਗਏ ਦੋਵੇ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਅਤੇ ਆਪਣੀ ਨਵੀਂ ਨਿਯੁਕਤੀ ਦੀ ਸੇਵਾ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਆਖਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਪਾਲ ਮਿਨਹਾਸ ਨੇ ਜ਼ਿਲ੍ਹਾ ਮਾਲ ਅਫ਼ਸਰ ਦਾ ਇਸ ਮੌਕੇ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਦੱਸਿਆ ਕਿ ਜੀਵਨ ਸ਼ਰਮਾ ਅਤੇ ਭਗਵੰਤ ਸਿੰਘ ਦੋਵੇਂ ਪਟਵਾਰੀ ਉਮੀਦਵਾਰ ਬਹੁਤ ਹੀ ਸਿਆਣੇ, ਸਮੇਂ ਦੇ ਪਾਬੰਦ ਅਤੇ ਹੁਸ਼ਿਆਰ ਉਮੀਦਵਾਰ ਹਨ। ਸਾਬਕਾ ਜ਼ਿਲ੍ਹਾ ਮਾਲ ਅਫ਼ਸਰ ਨੇ ਸੰਬੋਧਨ ਕਰਦੇ ਹੋਏ ਪਟਵਾਰੀ ਉਮੀਦਵਾਰਾਂ ਨੂੰ ਆਪਣੀ ਟ੍ਰੇਨਿੰਗ ਪੂਰੀ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਮੁਕੰਮਲ ਕਰਨ ਲਈ ਪ੍ਰੇਰਿਆ। ਇਸ ਸਮਾਗਮ ਸਮੇਂ ਕਾਨੂੰਗੋ ਟੀਚਰ ਗਣੇਸ਼ ਕੁਮਾਰ, ਪਰਮਜੀਤ ਸਿੰਘ ਅਤੇ ਵਰਿੰਦਰ ਕੁਮਾਰ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਪੌਸ਼ਟਿਕ ਆਹਾਰ’ ਸੰਬੰਧੀ ਸਿਖਲਾਈ ਕੋਰਸ ਆਯੋਜਿਤ
Next articleਅਨਿਲ ਚੋਪੜਾ ਤੇ ਆਸ਼ਾ ਚੋਪੜਾ ਨੇ ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ