HOME ਪੀ.ਏ.ਯੂ. ਲੁਧਿਆਣਾ ਦੇ ਦੋ ਰੋਜ਼ਾ ਕਿਸਾਨ ਮੇਲੇ ਮੌਕੇ ਬਰਾੜ ਐਗਰੀਕਲਚਰ ਫਾਰਮ ਲੁਧਿਆਣਾ...

ਪੀ.ਏ.ਯੂ. ਲੁਧਿਆਣਾ ਦੇ ਦੋ ਰੋਜ਼ਾ ਕਿਸਾਨ ਮੇਲੇ ਮੌਕੇ ਬਰਾੜ ਐਗਰੀਕਲਚਰ ਫਾਰਮ ਲੁਧਿਆਣਾ ਤੇ ਕਿਸਾਨਾਂ ਨੂੰ ਕਣਕ ਦੀਆਂ ਨਵੀਆਂ ਕਿਸਮਾਂ ਦੀ ਦਿੱਤੀ ਜਾਣਕਾਰੀ

2
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੀ.ਏ.ਯੂ.  ਲੁਧਿਆਣਾ ਦੇ ਦੋ ਰੋਜ਼ਾ ਕਿਸਾਨ ਮੇਲੇ ਮੌਕੇ ਬਰਾੜ ਐਗਰੀਕਲਚਰ ਫਾਰਮ ਲੁਧਿਆਣਾ ਤੇ ਕਿਸਾਨਾਂ ਦੀਆਂ ਲੱਗੀਆਂ ਰੌਣਕਾਂ । ਇਸ ਮੌਕੇ ਕਣਕ ਦੀਆਂ ਨਵੀਆਂ ਕਿਸਮਾਂ ਦੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਗਈ । ਬਰਾੜ ਐਗਰੀਕਲਚਰ ਫਾਰਮ ਦੇ ਐਮ.ਡੀ. ਹਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਮੇਲੇ ਵਿੱਚ ਕਣਕ ਦੀਆਂ ਨਵੀਆਂ ਕਿਸਮਾਂ ਦੀ ਜਾਣਕਾਰੀ ਦਿੱਤੀ ਗਈ ਜਿਨਾਂ ਵਿੱਚੋਂ ਮੁੱਖ ਤੌਰ ਤੇ ਆਈ ਏ ਆਰ ਆਈ ਦਿੱਲੀ ਵੱਲੋਂ ਪਾਸ ਕਣਕ ਦੀ ਨਵੀਂ ਕਿਸਮ ਐਚਡੀ 3386 ਹੈ । ਇਸ ਦੀ ਬਿਜਾਈ ਦਾ  ਸਮਾਂ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਹੈ । ਇਸ ਦਾ ਔਸਤਨ ਕਦ 100 ਸੈਂ.ਮੀ ਤੱਕ ਹੁੰਦਾ ਹੈ । ਇਹ ਕਿਸਮ 140 ਤੋਂ 145 ਦਿਨ ਵਿੱਚ ਪੱਕਦੀ ਹੈ । ਇਸ ਕਿਸਮ ਦਾ ਫੂਟਾਰਾ ਬਹੁਤ ਜਿਆਦਾ ਹੁੰਦਾ ਹੈ।  ਇਹ ਕਿਸਮ ਪੀਲੀ ਕੁੰਗੀ ਤੇ ਭੂਰੀ  ਕੁੰਗੀ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ । ਇਸ ਕਿਸਮ ਦਾ ਝਾੜ ਹੁਣ ਤੱਕ ਆਈਆਂ ਕਿਸਮਾਂ ਨਾਲੋਂ ਵੱਧ ਨਿਕਲਿਆ ਹੈ । ਇਹ ਕਿਸਮ ਡਿੱਗਦੀ ਨਹੀਂ ਹੈ । ਇਸ ਦੇ ਦਾਣੇ ਮੋਟੇ ਤੇ ਚਮਕਦਾਰ ਹੁੰਦੇ ਹਨ ਅਤੇ ਇਹ ਪੋਸਟਿਕ ਤੱਤਾਂ ਨਾਲ ਭਰਪੂਰ ਹੈ ਤੇ ਖਾਣ ਲਈ ਬਹੁਤ ਸਵਾਦੀ ਹੁੰਦੀ ਹੈ। ਇਸ ਕਿਸਮ ਨੂੰ ਪੰਜਾਬ, ਹਰਿਆਣਾ, ਯੂ.ਪੀ. ਆਦਿ ਰਾਜਾਂ ਵਿੱਚ ਬੀਜਣ ਦੀ ਸਿਫਾਰਿਸ਼ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀ ਲਾਹੇਵੰਦ ਕਿਸਮ ਪੀ. ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀ ਨਵੀਂ ਕਿਸਮ ਪੀ ਬੀ ਡਬਲਿਊ 872 ਹੈ (ਜਾਣਕਾਰੀ ਹਿਤ)। ਇਸ ਦਾ ਕੱਦ 100 ਸੈਂ. ਮੀ ਤੱਕ ਹੁੰਦਾ ਹੈ।  ਇਹ ਕਿਸਮ ਤਕਰੀਬਨ 152 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ । ਇਸ ਕਿਸਮ ਦਾ ਝਾੜ 24 ਕੁਇੰਟਲ ਪ੍ਰਤੀ ਏਕੜ ਤੱਕ ਨਿਕਲ ਸਕਦਾ ਹੈ। ਇਹ ਕਿਸਮ ਗਰਮੀ ਦੇ ਤਾਪਮਾਨ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ । ਇਹ ਕਿਸਮ ਭੂਰੀ ਤੇ ਪੀਲੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ। ਇਸ ਦਾ ਨਾੜ ਮੋਟਾ ਹੋਣ ਕਰਕੇ ਇਹ ਕਿਸਮ ਡਿੱਗਦੀ ਨਹੀਂ । ਇਸ ਕਿਸਮ ਦੇ ਦਾਣੇ ਚਮਕੀਲੇ ਅਤੇ ਮੋਟੇ ਹੁੰਦੇ ਹਨ । ਇਹ ਕਿਸਮ ਅਗੇਤੀ ਅਤੇ ਪਿਛੇਤੀ ਕਿਸਮ ਹੈ।  ਇਸ ਦੀ ਬਿਜਾਈ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਕੀਤੀ ਜਾ ਸਕਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀਆਂ ਹੋਰ  ਕਿਸਮਾਂ ਡੀ ਬੀ ਡਬਲਊ 327,  ਡੀ ਬੀ ਡਬਲਊ 371, 372 , ਡੀ ਬੀ ਡਬਲਊ 222, ਡੀ ਬੀ ਡਬਲਊ 187,  ਐਚਡੀ 3086 ਵੀ ਕਿਸਮਾਂ ਵਧੇਰੇ ਲਾਹੇਵੰਦ ਹਨ ਉਹਨਾਂ ਦੱਸਿਆ ਕਿ ਚਾਰੇ ਦੀਆਂ ਕਿਸਮਾਂ ਦੀ ਬਿਜਾਈ ਦਾ ਢੁਕਵਾਂ ਸਮਾਂ ਚੱਲ ਰਿਹਾ ਹੈ ਜਿਨਾਂ ਵਿੱਚੋਂ ਬਰਸੀਮ ਬੀ ਐਲ 10, ਹਾੜੂ, ਬੀਐਲ 42, ਰਾਈ ਘਾਹ ਨੰਬਰ 1, ਮੱਖਣ ਘਾਹ, ਜਵਾਂ ਕੈਂਟ  ਹੋਰ ਕਿਸਮਾਂ ਛੋਲੇ,ਮਸਰ, ਮਟਰ , ਅਲਸੀ, ਸਰੋਂਆ, ਤੋਰੀਆ, ਰਾਹਿਆ ਸਰੋਂ, ਗੋਭੀ ਸਰ੍ਹੋਂ ਕਿਸਮਾਂ ਦੀ  ਬਿਜਾਈ ਕਰਕੇ ਕਿਸਾਨ ਭਰਾ ਵਧੇਰੇ ਮੁਨਾਫਾ ਲੈ ਸਕਦੇ ਹਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਾਝੇ ਦੀ ਧਰਤੀ ਨਾਲ ਸਬੰਧਤ ਭਾਈ ਪੂਰਨ ਸਿੰਘ ਅਰਸੀ(ਸੁਲਤਾਨਵਿੰਡ) ਦਾ ਢਾਡੀ ਜਥਾ
Next articleਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਲਏ ਅਹਿਮ ਫੈਸਲੇ, ਹੜ੍ਹਾਂ ਦੇ ਕਾਰਨਾਂ ਦੀ ਜੁਡੀਸ਼ਅਲ ਜਾਂਚ ਕਰਵਾ ਕੇ ਜ਼ਿੰਮੇਵਾਰਾਂ ਖਿਲਾਫ ਕੇਸ ਦਰਜ ਕੀਤੇ ਜਾਣ