ਮੁੰਬਈ (ਸਮਾਜ ਵੀਕਲੀ):ਸ਼ਿਵ ਸੈਨਾ (ਯੂਬੀਟੀ) ਦੇ ਰਾਜ ਸਭਾ ਮੈਂਬਰ ਸੰਜੈ ਰਾਊਤ ਨੇ ਕਿਹਾ ਹੈ ਕਿ ਐੱਨਸੀਪੀ ਮੁਖੀ ਸ਼ਰਦ ਪਵਾਰ ਵੱਲੋਂ ਜੇਪੀਸੀ ਬਣਾਉਣ ਦੀ ਵਕਾਲਤ ਨਾ ਕੀਤੇ ਜਾਣ ਨਾਲ ਵਿਰੋਧੀ ਧਿਰ ਦੀ ਏਕਤਾ ’ਚ ਕੋਈ ਤਰੇੜ ਨਹੀਂ ਆਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਊਤ ਨੇ ਕਿਹਾ ਕਿ ਪਵਾਰ ਨੇ ਅਡਾਨੀ ਗਰੁੱਪ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਹੈ ਪਰ ਉਨ੍ਹਾਂ ਜਾਂਚ ਕਰਾਉਣ ਦੇ ਬਦਲ ਬਾਰੇ ਆਪਣੇ ਵਿਚਾਰ ਪ੍ਰਗਟਾਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਜੇਪੀਸੀ ਤੋਂ ਜਾਂਚ ਕਰਾਉਣ ਦੀ ਆਪਣੀ ਮੰਗ ’ਤੇ ਡਟੀ ਹੋਈ ਹੈ। ਰਾਊਤ ਨੇ ਇਹ ਵੀ ਦਾਅਵਾ ਕੀਤਾ ਕਿ ਹਿੰਡਨਬਰਗ ਰਿਸਰਚ ਦੀ ਰਿਪੋਰਟ ’ਚ ਐੱਲਆਈਸੀ ਅਤੇ ਐੱਸਬੀਆਈ ਦੇ ਪੈਸੇ ਹਾਕਮ ਧਿਰ ਭਾਜਪਾ ਦੇ ਦੋਸਤਾਂ ਦੀ ਸਹਾਇਤਾ ਲਈ ਵਰਤੇ ਜਾਣ ਸਬੰਧੀ ਵੀ ਕੁਝ ਰੌਸ਼ਨੀ ਪਾਈ ਗਈ ਹੈ। ਉਧਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਾਂਗਰਸ ਅਤੇ ਸ਼ਿਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਰਦ ਪਵਾਰ ਦੇ ਬਿਆਨ ’ਤੇ ਧਿਆਨ ਦੇਣ ਦੀ ਲੋੜ ਹੈ। ਪਵਾਰ ਸੀਨੀਅਰ ਸਿਆਸਤਦਾਨ ਹਨ ਅਤੇ ਉਨ੍ਹਾਂ ਸੋਚ-ਸਮਝ ਕੇ ਹੀ ਬਿਆਨ ਦਿੱਤਾ ਹੋਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly