ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਮੈਸਜਰ ਆਫ ਪੀਸ ਦੇ ਇੱਕ ਵਿਸ਼ੇਸ਼ ਡੈਲੀਗੇਸ਼ਨ ਨੇ ਅੱਜ ਚੰਡੀਗੜ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਭਖਦੇ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ | ਇਸ ਮੌਕੇ ਬੋਲਦਿਆਂ ਮੈਸੰਜਰ ਆਫ ਪੀਸ ਦੇ ਅੰਬੇਸਡਰ ਸਲੀਮ ਸੁਲਤਾਨੀ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਮਕਸਦ ਵਿਸ਼ਵ ਭਰ ‘ਚ ਅਮਨ ਤੇ ਸਾਂਤੀ ਨੂੰ ਕਾਇਮ ਰੱਖਣਾ ਹੈ ਤੇ ਸੰਸਥਾ ਇਸ ਲਈ ਕੰਮ ਕਰ ਰਹੀ ਹੈ | ਇਸ ਮੌਕੇ ਕੈਬਨਿਟ ਮੰਤਰੀ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਤਾਂ ਕਿ ਪੰਜਾਬ ਦੇ ਸਕੂਲਾਂ ‘ਚ ਮੈਸੰਜਰ ਆਫ ਪੀਸ ਸੰਸਥਾ ਨੂੰ ਇਜ਼ਾਜਤ ਦਿੱਤੀ ਜਾਵੇ ਤਾਂ ਕਿ ਉਹ ਵਿਦਿਆਰਥੀਆਂ ਨਾਲ ਅਮਨ, ਸਾਂਤੀ ਤੇ ਭਾਈਚਾਰੇ ਦੇ ਮੁੱਦੇ ‘ਤੇ ਸੰਵਾਦ ਕਰ ਸਕਣ | ਇਸ ਮੌਕੇ ਉਨਾਂ ਨਾਲ ਵਿਸ਼ਵ ਰਾਜ ਮਸੀਹ ਰਾਸ਼ਟਰੀ ਪ੍ਰਚਾਰਕ ਮੈਸੰਜਰ ਆਫ ਪੀਸ ਵੀ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly