ਪੰਜਾਬ ’ਚ ਅਮਨ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ: ਭਗਵੰਤ ਮਾਨ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਮਨ ਕਾਨੂੰਨ ਦੀ ਵਿਵਸਥਾ ਸਬੰਧੀ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਕਿਸੇ ਵੀ ਕੀਮਤ ’ਤੇ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕੋਟਕਪੂਰਾ ’ਚ ਡੇਰਾ ਸਿਰਸਾ ਦੇ ਪੈਰੋਕਾਰ ਦੇ ਕਤਲ ਮਗਰੋਂ ਉੱਭਰੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉੱਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੰਗਲੌਰ: ਮੋਦੀ ਨੇ ਦੱਖਣੀ ਭਾਰਤ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਹਰੀ ਝੰਡੀ ਦਿੱਤੀ
Next articlePKL 9: Patna Pirates defeat Jaipur Pink Panthers, continue stupendous form