HOME *ਗਣਤੰਤਰ ਦਿਵਸ ਦੇ ਸ਼ਾਂਤਮਈ ਜਸ਼ਨਾਂ ਲਈ ਐਸਬੀਐਸ ਨਗਰ ਵਿੱਚ ਸੁਰੱਖਿਆ ਦੇ ਪੁਖ਼ਤਾ...

*ਗਣਤੰਤਰ ਦਿਵਸ ਦੇ ਸ਼ਾਂਤਮਈ ਜਸ਼ਨਾਂ ਲਈ ਐਸਬੀਐਸ ਨਗਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ*

3
 ਐਸਐਸਪੀ ਤੁਸ਼ਾਰ ਗੁਪਤਾ ਵੱਲੋਂ ਜ਼ਿਲ੍ਹੇ ਭਰ ਵਿੱਚ ਬਹੁ-ਪੱਧਰੀ ਸੁਰੱਖਿਆ ਤਾਇਨਾਤੀ ਦੀ ਨਿਗਰਾਨੀ
ਪੁਲਿਸ ਟੀਮਾਂ ਨੇ ਜ਼ਿਲ੍ਹੇ ਭਰ ‘ਚ ਫਲੈਗ ਮਾਰਚ ਕੱਢੇ
ਐਸਬੀਐਸ ਨਗਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਐਸਬੀਐਸ ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤੁਸ਼ਾਰ ਗੁਪਤਾ ਨੇ ਅੱਜ ਨੂੰ ਇੱਥੇ ਕਿਹਾ ਕਿ ਗਣਤੰਤਰ ਦਿਵਸ-2026 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਵਿਆਪਕ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਬਹੁ-ਪੱਧਰੀ ਸੁਰੱਖਿਆ ਤਾਇਨਾਤ  ਕੀਤੀ ਗਈ  ਹੈ। ਗਣਤੰਤਰ ਦਿਵਸ ਤੋਂ ਪਹਿਲਾਂ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਅੱਜ ਤਿੰਨੋਂ ਸਬ-ਡਵੀਜ਼ਨਾਂ – ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ – ਵਿੱਚ ਪੁਲਿਸ ਦੀ ਤਿਆਰੀ ਜਾ ਜਾਇਜ਼ਾ ਲੈਣ ਅਤੇ ਸਮਾਜ ਵਿਰੋਧੀ ਅਨਸਰਾਂ  ‘ਚ ਡਰ ਪੈਦਾ ਕਰਨ ਲਈ ਫਲੈਗ ਮਾਰਚ ਕੱਢੇ ਗਏ। ਇਸ ਤੋਂ ਇਲਾਵਾ ਐਸਬੀਐਸ ਨਗਰ ਵਿੱਚ ਰਣਨੀਤਕ ਸਥਾਨਾਂ ‘ਤੇ 11 ਵਿਸ਼ੇਸ਼ ਨਾਕੇ ਲਗਾਏ ਗਏ ਹਨ, ਜਿਸ ਵਿੱਚ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਭੀੜ ਵਾਲੇ ਹੋਰ ਸੰਭਾਵਿਤ ਖੇਤਰਾਂ ਵਿਖੇ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸੰਵੇਦਨਸ਼ੀਲ ਖੇਤਰਾਂ ਵਿੱਚ ਲਗਾਤਾਰ ਗਸ਼ਤ ਕਾਰਵਾਈਆਂ ਅਤੇ ਸਥਿਤੀ ‘ਤੇ ਨੇੜਿਓਂ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ। ਐਸਐਸਪੀ ਤੁਸ਼ਾਰ ਗੁਪਤਾ ਨੇ ਅੱਗੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਗਣਤੰਤਰ ਦਿਵਸ ਜਸ਼ਨਾਂ ਦੇ ਸੁਚਾਰੂ ਅਮਲ ਲਈ ਗਣਤੰਤਰ ਦਿਵਸ ਡਿਊਟੀਆਂ ਦੇ ਸਬੰਧ ਵਿੱਚ ਦੋ ਐਸਪੀ-ਰੈਂਕ ਦੇ ਅਧਿਕਾਰੀਆਂ ਅਤੇ ਸੱਤ ਡੀਐਸਪੀਜ਼ ਦੀ ਨਿਗਰਾਨੀ ਹੇਠ ਕੁੱਲ ਢੁਕਵੀਂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਸਰ੍ਹਾਵਾਂ ਦੀ ਜਾਂਚ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ਜਾਂ 01823-226524 ‘ਤੇ ਸੰਪਰਕ ਕਰਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੇਅਰਮੈਨ ਹੇਮ ਰਾਜ ਰਾਜ਼ੀ ਸਾਹਨੇਵਾਲ ਨੂੰ ਪਾਰਟੀ ਹਾਈਕਮਾਂਡ ਵਲੋਂ ਬੀਸੀ ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ
Next articleਸੰਵਿਧਾਨ ਦੀਆਂ ਭਾਵਨਾਵਾਂ ’ਤੇ ਪਹਿਰਾ ਦੇਣ ਦੀ ਲੋੜ