ਐਸ.ਬੀ.ਐਸ. ਨਗਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨਗਰ ਕੌਂਸਲ ਚੋਣਾਂ ਕਰਵਾਉਣ ਵਿੱਚ ਸਹਿਯੋਗ ਦੇਣ ਲਈ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੋਲਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ ਅਤੇ ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਬੂਥ ਤੋਂ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਪ੍ਰਾਪਤ ਨਹੀਂ ਹੋਈ। ਡੀ.ਸੀ. ਨੇ ਕਿਹਾ ਕਿ ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਹੋਈ ਅਤੇ ਵੋਟਿੰਗ ਦੌਰਾਨ ਹਿੰਸਾ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਅੱਜ ਦੀ ਪੋਲਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਵੱਡੀ ਲੋਕਤੰਤਰੀ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਡੀ ਗਿਣਤੀ ਵਿੱਚ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੋਲਿੰਗ ਸਟਾਫ਼ ਅਤੇ ਪੁਲਿਸ ਪ੍ਰਸ਼ਾਸਨ ਨੇ ਨਿਰਪੱਖ ਅਤੇ ਸੁਚਾਰੂ ਵੋਟਿੰਗ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਵਿੱਚ ਸਹਿਯੋਗ ਦੇਣ ਲਈ ਵੋਟਰਾਂ ਨੂੰ ਵੀ ਵਧਾਈ ਦਿੱਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



