ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਮਰਾਲਾ ਵਿੱਚ ਮੋਦੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮਾਛੀਵਾੜਾ ਸਾਹਿਬ (ਸਮਾਜ ਵੀਕਲੀ) ਸਮਰਾਲਾ ਬਲਬੀਰ ਸਿੰਘ ਬੱਬੀ 
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੰਤੋਖ ਸਿੰਘ ਨਾਗਰਾ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਮਜ਼ਦੂਰਾਂ ਨੇ ਸਮਰਾਲਾ ਦੇ ਮੇਨ ਚੌਂਕ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ।
   ਇਸ ਮੌਕੇ ਸੰਤੋਖ ਸਿੰਘ ਨਾਗਰਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ 13 ਫਰਵਰੀ ਨੂੰ ਦਿੱਲੀ ਜਾ ਰਹੀਆਂ ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਉੱਤੇ ਅੰਨ੍ਹੇਵਾਹ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਅਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਜਖਮੀ ਹੋ ਗਏ ਸਨ ਅਤੇ ਪੰਜਾਬ ਦਾ ਨੌਜਵਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਉਸ ਸਮੇਂ ਗੋਲੀ ਚਲਾਉਣ ਵਾਲੇ ਡੀ. ਐਸ. ਪੀ. ਅਤੇ ਐਸ. ਪੀ. ਨੂੰ ਮੋਦੀ ਸਰਕਾਰ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸਦੇ ਵਿਰੋਧ ਵਿੱਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਗਟ ਕਰਨ ਲਈ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਨੂੰ ਕਿਸਾਨ ਮਜ਼ਦੂਰ ਵਿਰੋਧੀ ਕਰਾਰ ਦਿੰਦੇ ਹੋਏ ਬੁਰੀ ਤਰ੍ਹਾਂ ਕੋਸਿਆ। ਅੱਜ ਧਰਨੇ ਵਿੱਚ ਪ੍ਰਮੁੱਖ ਤੌਰ ਤੇ ਨਿਰਮਲ ਸਿੰਘ ਜ਼ਿਲ੍ਹਾ ਸਕੱਤਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਹਰਪ੍ਰੀਤ ਸਿੰਘ ਬਾਲਿਓਂ ਜ਼ਿਲ੍ਹਾ ਲੁਧਿਆਣਾ ਮੀਤ ਪ੍ਰਧਾਨ ਸ਼ੇਰੇ ਪੰਜਾਬ, ਜੰਗ ਬਹਾਦਰ ਸਿੰਘ ਬਲਾਕ ਪ੍ਰਧਾਨ ਮਾਛੀਵਾੜਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਜਸਵੀਰ ਸਿੰਘ ਬਲਾਕ ਪ੍ਰਧਾਨ ਕੰਮਾ ਘੁਰਾਲਾ, ਨੀਰਜ ਸਿਹਾਲਾ, ਮੋਹਣ ਸਿੰਘ, ਗੁਰਚਰਨ ਸਿੰਘ ਸਿਹਾਲਾ, ਬਚਨ ਸਿੰਘ, ਅਮਰੀਕ ਸਿੰਘ, ਹਰਦੇਵ ਸਿੰਘ ਮੁਸ਼ਕਾਬਾਦ, ਮੇਵਾ ਸਿੰਘ ਸਕੱਤਰ ਬਲਾਕ ਸਮਰਾਲਾ, ਦਲਜੀਤ ਸਿੰਘ, ਜਸਪਾਲ ਸਿੰਘ ਮਾਛੀਵਾੜਾ, ਮੋਹਣ ਸਿੰਘ, ਜਸਵਿੰਦਰ ਸਿੰਘ, ਅਮਰ ਸਿੰਘ ਟੋਡਰਪੁਰ, ਬਿੱਕਰ ਸਿੰਘ, ਨੂਪਾ, ਦਲਜੀਤ ਸਿੰਘ, ਗੁਰਮੇਲ ਸਿੰਘ ਹਰਿਓਂ ਖੁਰਦ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ ਸ਼ੇਰੇ ਪੰਜਾਬ, ਅਮਰੀਕ ਸਿੰਘ ਭਰਥਲਾ ਆਦਿ ਤੋਂ ਇਲਾਵਾ ਸੈਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕਲਮਾਂ
Next articleਸ਼ਹੀਦੀ ਸਪੋਰਟਸ ਕੌਂਸਲ ਬੈਡ ਫੋਰਡ ਯੂ ਕੇ ਵੱਲੋਂ ਕਰਵਾਏ ਗਏ ਖੇਡ ਮੇਲੇ ਚ ਇੰਗਲੈਂਡ ਭਰ ਚੋਂ ਵੱਖ ਵੱਖ ਟੀਮਾਂ ਨੇ ਲਿਆ ਭਾਗ