HOME ਪੇਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗਾਂ ਸਬੰਧੀ ਦਿੱਤਾ...

ਪੇਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ ‌

‌ਫੋਟੋ: ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਦਿੰਦੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਹੋਰ

ਨਕੋਦਰ ਮਹਿਤਪੁਰ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦਾ ਇੱਕ ਵਫਦ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਜਲੰਧਰ ਨੂੰ ਮਿਲ ਕੇ ਜਿਲੇ ਤੇ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਵੱਲੋਂ ਮਜ਼ਦੂਰਾਂ ਦੇ ਰੁਜ਼ਗਾਰ ਅਤੇ ਸਿਰ ਢੱਕਣ ਲਈ ਛੱਤ ਦੀ ਬੁਨਿਆਦੀ ਮੰਗ ਨੂੰ ਅਣਗੌਲਿਆਂ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਜ਼ਿਲ੍ਹਾ ਆਗੂ ਕਸ਼ਮੀਰ ਮੰਡਿਆਲਾ ਅਤੇ ਬਖਸ਼ੋ ਖਰਸੈ਼ਦਪੁਰ ਨੇ ਲਿਖਤੀ ਮੰਗ ਪੱਤਰ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਆਵਾਜ ਯੋਜਨਾ ਤਹਿਤ ਜਿਨਾਂ ਲੋੜਵੰਦ ਮਜ਼ਦੂਰਾਂ ਦੀ ਗਰਾਂਟ ਜਿਹਦੇ ਤੇ ਵੱਖ ਵੱਖ ਪਿੰਡਾਂ ਵਿੱਚ ਮਨਜ਼ੂਰ ਹੋ ਗਈਆਂ ਹਨ । ਇਹ ਗਰਾਂਟ ਮਕਾਨ ਬਣਾਉਣ ਲਈ ਕਿਸ਼ਤਾਂ ਵਿੱਚ ਦਿੱਤੀ ਜਾਣੀ ਹੈ ਪਰ ਇੱਕ ਕਿਸਤ ਦੇਣ ਤੋਂ ਬਾਅਦ ਸੰਬੰਧਿਤ ਅਧਿਕਾਰੀਆਂ ਦੀ ਗਰੀਬਾਂ ਵੱਲੋਂ ਜੇਬ ਗਰਮ ਨਾ ਕੀਤੇ ਜਾਣ ਤੇ ਅਗਲੀ ਕਿਸ਼ਤਾਂ ਊਠ ਦੇ ਬੁੱਲ ਵਾਂਗੂੰ ਲਟਕੀਆਂ ਪਈਆਂ ਹਨ। ਅਤੇ ਮਜਬੂਰੀ ਬਸ ਇਹ ਲੋਕ ਨੀਲੀ ਛੱਤ ਥੱਲੇ ਰਹਿਣ ਲਈ ਮਜਬੂਰ ਹਨ। ਸਥਾਨਕ ਦਫਤਰਾਂ ਦੇ ਅਧਿਕਾਰੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ। ਇਹੀ ਹਾਲ ਮਨਰੇਗਾ (ਜੀ ਰਾਮ ਜੀ ਕਾਨੂੰਨ)ਹੇਠ ਮਜ਼ਦੂਰਾਂ ਵੱਲੋਂ ਕੰਮ ਮੰਗਣ ਤੇ ਵੀ ਕੰਮ ਨਹੀਂ ਦਿੱਤਾ ਜਾ ਰਿਹਾ ਹੈ। ਪਿੰਡਾਂ ਦੇ ਵਿਕਾਸ ਲਈ ਕੋਈ ਵੱਡਾ ਪ੍ਰੋਜੈਕਟ ਜੀ ਰਾਮ ਜੀ ਕਾਨੂੰਨ ਹੇਠ ਬਣਾ ਕੇ ਸਾਰੇ ਲੋੜਵੰਦ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਤੋਂ ਅਧਿਕਾਰੀ ਟਾਲਾ ਵੱਟ ਰਹੇ ਹਨ। ਮਨਰੇਗਾ ਮੇਟਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਤੇ ਵੀ ਸਿੱਖਿਅਤ ਕਾਮਿਆਂ ਵਾਲੀ ਉਜਰਤ ਨਹੀਂ ਦਿੱਤੀ ਜਾ ਰਹੀ। ਵਫਦ ਵਿੱਚ ਸ਼ਾਮਲ ਯੂਨੀਅਨ ਦੇ ਆਗੂਆਂ ਨੇ ਰਸੋਈ ਗੈਸ ਦੀ ਹੋ ਰਹੀ ਚੋਰ ਬਾਜ਼ਾਰੀ ਕਾਰਨ ਲੋਕਾਂ ਦੀ ਗੈਸ ਏਜੰਸੀਆਂ ਵਿੱਚ ਹੋ ਰਹੀ ਖੱਜਲ ਖਰਾਬੀ ਦਾ ਮਾਮਲਾ ਡਿਪਟੀ ਕਮਿਸ਼ਨਰ ਕੋਲ ਉਠਾਇਆ। ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਮੇਟਾਂ ਦੀ ਮੰਗ ਸਬੰਧੀ ਸਰਕਾਰ ਨੂੰ ਸਿਫਾਰਿਸ਼ ਕਰਨਗੇ। ਅਤੇ ਜਿਲੇ ਨਾਲ ਸੰਬੰਧਿਤ ਮੰਗਾਂ ਲਈ ਫੌਰੀ ਕਾਰਵਾਈ ਲਈ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ। ਇਸ ਵਫਦ ਵਿੱਚ ਯੂਨੀਅਨ ਦੇ ਆਗੂ ਵਿਜੇ ਬਾਠ, ਨੀਲਮ, ਰਾਜਵਿੰਦਰ ਕੌਰ, ਕਮਲਜੀਤ ਆਦੀ ਸ਼ਾਮਿਲ ਸਨ। ‌‌

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਖੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮਦਿਨ ਮਨਾਇਆ
Next articleਗਰਮੀ ਤੋਂ ਪਹਿਲਾਂ ਹੀ ਬਿਜਲੀ ਕੱਟਾਂ ਨੇ ਵਧਾਈ ਲੋਕਾਂ ਦੀ ਪ੍ਰੇਸ਼ਾਨੀ: ਗੋਲਡੀ ਪੁਰਖਾਲੀ