ਪੈਗਾਸਸ ਜਾਸੂਸੀ ਮਾਮਲਾ: ਸੁਪਰੀਮ ਕੋਰਟ ਨੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਰਾਹੀਂ ਭਾਰਤੀ ਨਾਗਰਿਕਾਂ ਦੀ ਕਥਿਤ ਜਾਸੂਸੀ ਦੀ ਜਾਂਚ ਲਈ ਅੱਜ ਮਾਹਿਰਾਂ ਦੀ ਕਮੇਟੀ ਕਾਇਮ ਕੀਤੀ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰਵੀ ਰਵਿੰਦਰਨ ਕਰਨਗੇ। ਸੁਪਰੀਮ ਕੋਰਟ ਨੇ ਮਾਹਿਰਾਂ ਦੇ ਪੈਨਲ ਨੂੰ ਜਲਦੀ ਤੋਂ ਜਲਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਅਤੇ ਅੱਠ ਹਫ਼ਤਿਆਂ ਬਾਅਦ ਮਾਮਲੇ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ। ਬੈਂਚ ਨੇ ਕਿਹਾ ਕਿ ਪਟੀਸ਼ਨਾਂ ਵਿੱਚ ਨਿੱਜਤਾ ਦੇ ਅਧਿਕਾਰ, ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਵਰਗੇ ਦੋਸ਼ ਲਾਏ ਗਏ ਹਨ, ਜਿਨ੍ਹਾਂ ਦੀ ਜਾਂਚ ਦੀ ਲੋੜ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਵਿਧਾ ਕੈਂਪ ਦੇ ਨਾਮ ਤੇ ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੀ ਹੈ-ਜਥੇਦਾਰ ਖੋਜੇਵਾਲ
Next articleਦੇਸ਼ ’ਚ ਕਰੋਨਾ ਦੇ 13451 ਨਵੇਂ ਮਾਮਲੇ ਤੇ 585 ਮੌਤਾਂ