ਪੈਗਾਸਸ ਜਾਸੂਸੀ ਕਾਂਡ: ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ

ਨਵੀਂ ਦਿੱਲੀ (ਸਮਾਜ ਵੀਕਲੀ): ਪੈਗਾਸਸ ਜਾਸੂਸੀ ਕਾਂਡ ਦੇ ਮੁੱਦੇ ’ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਵੱਲੋਂ ਅੱਜ ਸੰਸਦ ਕੰਪਲੈਕਸ ਅੰਦਰ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੰਸਦ ਮੈਂਬਰਾਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇਸ ਕਾਂਡ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਪ੍ਰਦਰਸ਼ਨ ’ਚ ਕਾਂਗਰਸ ਦੇ ਮੱਲਿਕਾਰਜੁਨ ਖੜਗੇ, ਅਧੀਰ ਰੰਜਨ ਚੌਧਰੀ, ਕੇ.ਸੀ. ਵੇਣੂਗੋਪਾਲ, ਸ਼ਸ਼ੀ ਥਰੂਰ, ਡੀਐੱਮਕੇ ਦੀ ਕਨੀਮੋੜੀ ਅਤੇ ਸ਼ਿਵ ਸੈਨਾ ਦੀ ਪ੍ਰਿਯੰਕਾ ਚਤੁਰਵੇਦੀ ਵੀ ਹਾਜ਼ਰ ਸਨ।

ਸੰਸਦ ਮੈਂਬਰਾਂ ਨੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਕਰਾਉਣ ਦੀ ਮੰਗ ਸਬੰਧੀ ਹੱਥਾਂ ’ਚ ਬੈਨਰ ਫੜਿਆ ਹੋਇਆ ਸੀ ਅਤੇ ਉਹ ‘ਯੇ ਜਾਸੂਸੀ ਬੰਦ ਕਰੋ’ ਦੇ ਨਾਅਰੇ ਲਗਾ ਰਹੇ ਸਨ। ਵਿਰੋਧੀ ਧਿਰਾਂ ਨੇ ਸਰਕਾਰ ’ਤੇ ਜਾਸੂਸੀ ਕਰਾਉਣ ਦੇ ਦੋਸ਼ ਲਾਉਂਦਿਆਂ ਸੰਸਦ ਦੀ ਕਾਰਵਾਈ ਠੱਪ ਕੀਤੀ ਹੋਈ ਹੈ। ਇਜ਼ਰਾਈਲ ਦੇ ਐੱਨਐੱਸਓ ਗਰੁੱਪ ’ਤੇ ਕੇਂਦਰੀ ਮੰਤਰੀਆਂ, ਵਿਰੋਧੀ ਧਿਰ ਦੇ ਆਗੂਆਂ, ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਸਮੇਤ ਕਰੀਬ 300 ਵਿਅਕਤੀਆਂ ਦੇ ਮੋਬਾਈਲ ਫੋਨ ਨੰਬਰ ਟੈਪ ਕਰ ਕੇ ਜਾਸੂਸੀ ਕਰਾਉਣ ਦੇ ਦੋਸ਼ ਲੱਗੇ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ’ਚ 854 ਵਿਅਕਤੀਆਂ ਮਗਰ ਇਕ ਡਾਕਟਰ
Next articleਸਰਕਾਰੀ ਮੁਲਾਜ਼ਮ ਖ਼ਿਲਾਫ਼ ਕੇਸ ਚਲਾਉਣ ਤੋਂ ਪਹਿਲਾਂ ਸਮਰੱਥ ਅਥਾਰਟੀ ਤੋਂ ਮਨਜ਼ੂਰੀ ਜ਼ਰੂਰੀ: ਸੁਪਰੀਮ ਕੋਰਟ