HOME ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਝੰਡਾ ਲਹਿਰਾ ਕੇ ਮਜ਼ਦੂਰ ਦਿਵਸ ਮੌਕੇ ਕਿਰਤੀ ਹੱਕਾਂ ਦਾ...

ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਝੰਡਾ ਲਹਿਰਾ ਕੇ ਮਜ਼ਦੂਰ ਦਿਵਸ ਮੌਕੇ ਕਿਰਤੀ ਹੱਕਾਂ ਦਾ ਦਿੱਤਾ ਸੰਦੇਸ਼

ਅੰਮ੍ਰਿਤਸਰ   (ਸਮਾਜ ਵੀਕਲੀ)   ( ਲਖਵਿੰਦਰ ਸਿੰਘ ਗਿੱਲ )-ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਸਬ-ਮੰਡਲ ਮਜੀਠਾ ਵੱਲੋਂ ਬਿਜਲੀ ਦਫਤਰ ਕੰਪਲੈਕਸ ਵਿਖੇ ਇਕ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਇਕਾਈ ਦੇ ਪ੍ਰਧਾਨ ਮਹਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਗੇਟ ‘ਤੇ ਝੰਡਾ ਲਹਿਰਾਇਆ ਗਿਆ ਅਤੇ ਸ਼ਹੀਦ ਮਜ਼ਦੂਰਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮਜ਼ਦੂਰ ਦਿਵਸ ਦੀ ਇਤਿਹਾਸਕ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਦੱਸਿਆ ਕਿ 1886 ਵਿੱਚ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਮਜ਼ਦੂਰਾਂ ਤੋਂ 18 ਤੋਂ 22 ਘੰਟੇ ਕੰਮ ਲਿਆ ਜਾਂਦਾ ਸੀ, ਜਿਸ ਦੇ ਵਿਰੋਧ ਵਿੱਚ ਉਠੇ ਸੰਘਰਸ਼ ਦੌਰਾਨ ਕਈ ਮਜ਼ਦੂਰ ਸ਼ਹੀਦ ਹੋਏ। ਉਨ੍ਹਾਂ ਦੀ ਕੁਰਬਾਨੀ ਸਦਕਾ ਹੀ ਅੱਜ 8 ਘੰਟੇ ਦੇ ਕੰਮ ਦਾ ਅਧਿਕਾਰ ਮਿਲਿਆ ਅਤੇ 1923 ਤੋਂ ਮਜ਼ਦੂਰ ਦਿਵਸ ਮਨਾਉਣ ਦੀ ਪ੍ਰਥਾ ਸ਼ੁਰੂ ਹੋਈ। ਬੁਲਾਰਿਆਂ ਨੇ ਕਿਹਾ ਕਿ ਮਜ਼ਦੂਰ ਦਿਵਸ ਦੁਨੀਆ ਭਰ ਦੇ ਕਿਰਤੀ ਵਰਗ ਦੀ ਇਕਜੁੱਟਤਾ ਦਾ ਪ੍ਰਤੀਕ ਹੈ ਅਤੇ ਅੱਜ ਦੇ ਸਮੇਂ ਵਿੱਚ ਮਜ਼ਦੂਰ ਹੱਕਾਂ ਦੀ ਰੱਖਿਆ ਲਈ ਹੋਰ ਵੀ ਜ਼ਿਆਦਾ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਚਿੰਤਾ ਜਤਾਈ ਕਿ ਮੌਜੂਦਾ ਨੀਤੀਆਂ ਕਾਰਨ ਮਜ਼ਦੂਰਾਂ ਦੀ ਡਿਊਟੀ 8 ਘੰਟਿਆਂ ਤੋਂ ਵਧਾ ਕੇ 12 ਘੰਟੇ ਤੱਕ ਕੀਤੀ ਜਾ ਰਹੀ ਹੈ ਅਤੇ ਹੱਕਾਂ ਨੂੰ ਖਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਮੁਲਾਜ਼ਮ, ਮਜ਼ਦੂਰ, ਕਿਸਾਨ, ਵਿਦਿਆਰਥੀ ਅਤੇ ਹੋਰ ਵਰਗ ਦੇ ਲੋਕ ਦੇਸ਼ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਕਰ ਰਹੇ ਹਨ ਅਤੇ ਅਜਿਹੇ ਸਮਾਗਮਾਂ ਰਾਹੀਂ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਸਮਾਗਮ ਦੌਰਾਨ “ਬਰਾਬਰ ਕੰਮ ਲਈ ਬਰਾਬਰ ਉਜਰਤ”, “ਰੋਜ਼ਗਾਰ ਦੀ ਗਾਰੰਟੀ” ਅਤੇ “ਅਮਨ ਤੇ ਹੱਕਾਂ ਦੀ ਰੱਖਿਆ” ਵਰਗੇ ਸੰਦੇਸ਼ ਦਿੱਤੇ ਗਏ। ਇਸ ਮੌਕੇ ਰਾਮ ਲੁਭਾਇਆ ਮਜੀਠਾ, ਜੋਗਿੰਦਰ ਸਿੰਘ ਸੋਹੀ, ਗੁਰਨਾਮ ਸਿੰਘ ਡੱਡੀਆਂ, ਦਰਸ਼ਨ ਕੁਮਾਰ ਕਲੇਰ, ਗੁਰਮੇਜ ਸਿੰਘ ਸੋਹੀ, ਰਵੇਲ ਸਿੰਘ ਗੋਸਲ, ਦਲਵਿੰਦਰ ਸਿੰਘ ਸਪਾਰੀਵਿੰਡ ਅਤੇ ਬਲਵਿੰਦਰ ਸਿੰਘ ਰਾਮ ਦਿਵਾਲੀ ਸਮੇਤ ਹੋਰ ਹਾਜ਼ਰ ਸ਼ਖਸੀਅਤਾਂ ਨੇ ਭਰਵੇ ਇਕੱਠ ਨੂੰ ਸੰਬੋਧਨ ਕੀਤਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleश्रमिक कल्याण में डॉ. अंबेडकर की ऐतिहासिक भूमिका
Next articleDr. Ambedkar’s Historical Role in Labour Welfare