ਧੂਰੀ (ਸਮਾਜ ਵੀਕਲੀ) ( ਸ਼ਰਮਾ ) ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ( ਰਜਿ: ) ਤਹਿਸੀਲ ਧੂਰੀ ਜਿਲ੍ਹਾ ਸੰਗਰੂਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਰਾਸ਼ਟਰੀ ਪੈਨਸ਼ਨਰਜ਼ ਦਿਵਸ ਪੂਰੀ ਧੂਮ ਧਾਮ ਨਾਲ਼ 17 ਦਸੰਬਰ ( ਮੰਗਲਵਾਰ ) ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਮਨਾਇਆ ਜਾਵੇਗਾ ।
ਸ਼ਹਿਰ ਦੇ ਮਲੇਰਕੋਟਲਾ ਰੋਡ ਤੇ ਸਥਿਤ ਮੰਗਲਾ ਆਸ਼ਰਮ ( ਗਊਸ਼ਾਲਾ ) ਵਿਖੇ ਮਨਾਏ ਜਾ ਰਹੇ ਇਸ ਸਮਾਗਮ ਦੇ ਮੁੱਖ ਮਹਿਮਾਨ ਮੇਜਰ ਸਿੰਘ ਸੇਵਾ ਮੁਕਤ ਪ੍ਰਿੰਸੀਪਲ , ਵਿਸ਼ੇਸ਼ ਮਹਿਮਾਨ ਜੋਤੀ ਪ੍ਰਸ਼ਾਦ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਅਤੇ ਪ੍ਰਧਾਨਗੀ ਮਨਜੀਤ ਸਿੰਘ ਬਖ਼ਸ਼ੀ ਸੇਵਾ ਮੁਕਤ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਪੰਜਾਬ ਕਰਨਗੇ ।
ਸ਼ਹਿਰ ਦੇ ਮੁੱਖ ਬੈਂਕਾਂ ਦੇ ਸਹਿਯੋਗ ਨਾਲ਼ ਕੀਤੇ ਜਾ ਪ੍ਰੋਗਰਾਮ ਵਿੱਚ ਪੈਨਸ਼ਨਰਜ਼ ਦੀਆਂ ਮੰਗਾਂ ਅਤੇ ਮੁਸ਼ਕਲਾਂ ਤੋਂ ਇਲਾਵਾ ਜਥੇਬੰਦਕ ਕੰਮਾਂ ਬਾਰੇ ਵੱਖੋ ਵੱਖ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਨਗੇ ।
ਇਹ ਜਾਣਕਾਰੀ ਪ੍ਰੈਸ ਨਾਲ਼ ਸਾਂਝੀ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸ਼ਰਮਾ ਅਤੇ ਜਨਰਲ ਸਕੱਤਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਮਹਿਮਾਨਾਂ ਤੋਂ ਇਲਾਵਾ ਕੁੱਝ ਸੀਨੀਅਰ ਪੈਨਸ਼ਨਰਜ਼ ਦਾ ਸਨਮਾਨ ਵੀ ਕੀਤਾ ਜਾਵੇਗਾ । ਇਸ ਮੌਕੇ ਚਾਹ ਪਾਣੀ ਅਤੇ ਦੁਪਹਿਰ ਦਾ ਖਾਣਾ ਵੀ ਅਤੁੱਟ ਵਰਤੇਗਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly