HOME ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਮੰਗ ਪੱਤਰ ਦਿੱਤਾ ਗਿਆ।

ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਮੰਗ ਪੱਤਰ ਦਿੱਤਾ ਗਿਆ।

21
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਜਾਬ ਗੌਰਮਿੰਟ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ 2026 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ ਭਰਵੀਂ ਕਨਵੈਨਸ਼ਨ ਵਿੱਚ ਹੋਏ ਫੈਸਲੇ ਅਨੁਸਾਰ ਸਾਂਝਾ ਪੈਨਸ਼ਨਰਜ਼ ਫਰੰਟ ਵੱਲੋਂ 3 ਜੂਨ 2026 ਤੋਂ 5 ਜੂਨ 2026 ਤੱਕ ਜ਼ਿਲ੍ਹੇ ਵਾਰ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ ਮੰਗ ਪੱਤਰ ਦਿੱਤੇ ਜਾਣੇ ਸਨ। ਇਸ ਨੂੰ ਮੁੱਖ ਰੱਖਦੇ ਹੋਏ ਸਾਂਝਾ ਫਰੰਟ ਬਠਿੰਡਾ ਵੱਲੋਂ ਭਾਰੀ ਗਿਣਤੀ ਵਿੱਚ 5 ਜੂਨ 2026 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵਿਖੇ ਪਹੁੰਚ ਕੇ , ਡਿਪਟੀ ਕਮਿਸ਼ਨਰ ਸਾਹਿਬ ਦੀ ਗੈਰ ਹਾਜ਼ਰੀ ਵਿੱਚ ਮਾਨਯੋਗ ਅਮਨਦੀਪ ਸਿੰਘ ਮਾਵੀ ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਬਠਿੰਡਾ ਜੀ ਨੂੰ ਪੈਨਸ਼ਨਰ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ — ਪ੍ਰਿੰਸੀਪਲ ਰਣਜੀਤ ਸਿੰਘ ਪ੍ਰਧਾਨ, ਦਰਸ਼ਨ ਸਿੰਘ ਮੌੜ, ਜਤਿੰਦਰ ਕ੍ਰਿਸ਼ਨ ਸ਼ਰਮਾ, ਧੰਜਲ ਸਾਹਿਬ, ਮਾਸਟਰ ਆਤਮ ਤੇਜ ਸ਼ਰਮਾ ਭਗਤਾ, ਗੁਰਜੀਤ ਸਿੰਘ ਭਗਤਾ ਅਤੇ ਹੋਰ ਅਨੇਕ ਪੈਨਸ਼ਨਰ ਸਾਥੀਆਂ ਵੱਲੋਂ ਮੰਗ ਪੱਤਰ ਦਿੱਤਾ ਗਿਆ। ਮਾਨਯੋਗ ਐਸ.ਡੀ. ਐਮ.ਸਾਹਿਬ ਬਠਿੰਡਾ ਜੀ ਵੱਲੋਂ ਪੈਨਸ਼ਨਰ  ਅਹੁਦੇਦਾਰਾਂ ਨੂੰ ਯਕੀਨ ਦਿਵਾਇਆ ਗਿਆ ਕਿ ਇਹ ਮੰਗ ਪੱਤਰ ਜ਼ਰੂਰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਸਮੇਂ ਭਾਰੀ ਗਿਣਤੀ ਵਿੱਚ ਪੁਲੀਸ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰ ਅਹੁਦੇਦਾਰ ਹਾਜ਼ਰ ਸਨ।    ਉਪਰੰਤ ਸਾਰੇ ਪੈਨਸ਼ਨਰਜ਼ ਸਾਥੀਆਂ ਵੱਲੋਂ ਬਠਿੰਡਾ ਦੇ ਸੇਵਾ ਕੇਂਦਰ ਵਿੱਚ ਲਗਾਤਾਰ 10 ਦਿਨ ਤੋਂ ਚੱਲ ਰਹੇ ਸੇਵਾ ਕੇਂਦਰ ਕਰਮਚਾਰੀਆਂ ਦੇ ਧਰਨੇ ਵਿੱਚ ਹਾਜ਼ਰੀ ਲਗਵਾਈ ਗਈ ਅਤੇ ਸੰਘਰਸ਼ਸ਼ੀਲ ਕਰਮਚਾਰੀਆਂ ਨੂੰ ਪੈਨਸ਼ਨਰ ਐਸੋਸ਼ੀਏਸ਼ਨ ਅਤੇ ਸਾਂਝੇ ਫਰੰਟ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਬੋਲਾਰਿਆਂ ਵਿੱਚੋਂ ਦਰਸ਼ਨ ਸਿੰਘ ਮੌੜ, ਮਾਸਟਰ ਆਤਮ ਤੇਜ ਸ਼ਰਮਾ ਅਤੇ ਮਾਸਟਰ ਨਰਿੰਦਰ ਪਾਲ ਭਗਤਾ ਨੇ ਆਪਣੀ ਸੰਘਰਸ਼ਸ਼ੀਲ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਹੱਲਾਸ਼ੇਰੀ ਦਿੱਤੀ। ਇਹ ਜਾਣਕਾਰੀ ਕੰਵਰ ਕੌਰ ਸਿੰਘ ਸੂਬਾ ਸਲਾਹਕਾਰ ਵੱਲੋਂ ਮੁਹੱਈਆ ਕਰਵਾਈ ਗਈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡੇਂਗੂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਲੈ ਕੇ ਆਈ ਫਿਲਮ “ਡੇਂਗੂ ਦਾ ਖਤਰਾ” ਰਿਲੀਜ਼
Next articleਲੀਡਰਸ਼ਿਪ ਚੋਣ ਨਾਲ ਦੇਸ਼ ਅਸਥਿਰਤਾ ਵੱਲ ਜਾਵੇਗਾ, ਮੈਂ ਅਸਤੀਫ਼ਾ ਨਹੀਂ ਦੇਵਾਂਗਾ: ਸਟਾਰਮਰ