ਲੋਕਾਂ ਨੂੰ ਗੁਮਰਾਹ ਕਰ ਰਹੇ ਨੇ ਸੁਖਬੀਰ, ਬਾਜਵਾ ਤੇ ਸਿੱਧੂ: ਮਾਨ

ਚੰਡੀਗੜ੍ਹ (ਸਮਾਜ ਵੀਕਲੀ):  ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਵਟਾਂਦਰੇ ਨੂੰ ਲੈ ਕੇ ਦਿੱਲੀ ਸਰਕਾਰ ਨਾਲ ਕੀਤੇ ਸਮਝੌਤੇ ਨੂੰ ਇਤਿਹਾਸਕ ਫ਼ੈਸਲਾ ਦੱਸਦਿਆਂ ਕਿਹਾ ਕਿ ਵਿਰੋਧੀ ਧਿਰਾਂ ਬੇਬੁਨਿਆਦ, ਤਰਕਹੀਣ ਅਤੇ ਸਿਆਸਤ ਤੋਂ ਪ੍ਰੇਰਿਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਕਰਾਰ ਨੂੰ ਲੈ ਕੇ ਬੇਲੋੜਾ ਰੌਲਾ-ਰੱਪਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਪ੍ਰਤਾਪ ਸਿੰਘ ਬਾਜਵਾ ਤੇ ਨਵਜੋਤ ਸਿੱਧੂ ਲੋਕਾਂ ਨੂੰ ਬੇਵਜ੍ਹਾ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 44 ਸਾਲਾਂ ਤੱਕ ਪੰਜਾਬ ’ਤੇ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਜੇਕਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਖੁਸ਼ਹਾਲੀ ਲਈ ਕੋਈ ਠੋਸ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਇੰਨੀ ਵੱਡੀ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪੈਂਦਾ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਝੋਨੇ ਦੀ ਪਰਾਲੀ ਤੋਂ ਬਿਜਲੀ ਦਾ ਉਤਪਾਦਨ ਕਰਨ ਲਈ ਸਹਿਯੋਗ ਵਾਸਤੇ ਚੀਨ ਗਏ ਸਨ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕੈਨੇਡਾ ਦੇ ਓਂਟਾਰੀਓ ਸੂਬੇ ਨਾਲ ਵੱਖ-ਵੱਖ ਖੇਤਰਾਂ ਵਿੱਚ ਕਈ ਸਮਝੌਤੇ ਕੀਤੇ ਸਨ। ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਚੀਨ ਤੋਂ ਚਲਦੀ ਸੀ ਜਾਂ ਫਿਰ ਓਂਟਾਰੀਓ ਤੋਂ। ਮਾਨ ਨੇ ਕਿਹਾ ਕਿ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਸਿਆਸੀ ਸ਼ਹਿ ਲਈ ਬੇਬੁਨਿਆਦ ਦੋਸ਼ ਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਬਾਜਵਾ ਨੂੰ ਉਹ ਵੇਲਾ ਯਾਦ ਦਿਵਾਇਆ ਜਦੋਂ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਆਪਣੇ ਵਿਦੇਸ਼ੀ ਮਹਿਮਾਨ ਦੇ ਕਹਿਣ ’ਤੇ ਮੁੱਖ ਸਕੱਤਰ, ਡੀਜੀਪੀ ਵਰਗੇ ਸਿਖਰਲੇ ਅਧਿਕਾਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਦਿੰਦੇ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਮਾਨ ਨੇ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚੇ : ਸੁਖਬੀਰ
Next articleਸਿੱਧੂ ਤੇ ਪ੍ਰਸ਼ਾਂਤ ਕਿਸ਼ੋਰ ਦੀ ਮਿਲਣੀ ਤੋਂ ਨਵੇਂ ਚਰਚੇ ਛਿੜੇ