HOME ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ...

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ

2

ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਡੇਰਾਬੱਸੀ,  (ਸਮਾਜ ਵੀਕਲੀ)   ਸੰਜੀਵ ਸਿੰਘ ਸੈਣੀ :- ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਉਣ ਵਾਲੀ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਹਲਕੇ ਦੇ ਵਸਨੀਕਾਂ ਨੂੰ ਬਿਜਲੀ ਅਤੇ ਪਾਣੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਬਿਜਲੀ ਵਿਭਾਗ, ਤਿੰਨਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ, ਬੀ ਡੀ ਪੀ ਓ ਡੇਰਾਬੱਸੀ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਸੰਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖਰਾਬੀ ਜਾਂ ਸਪਲਾਈ ਵਿੱਚ ਰੁਕਾਵਟ ਆਉਣ ‘ਤੇ ਤੁਰੰਤ ਕਾਰਵਾਈ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਹਲਕੇ ਦੇ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਲਾਂ ਤੋਂ ਪਹਿਚਾਣ ਕਰਕੇ ਉਥੇ ਵੱਖਰਾ ਧਿਆਨ ਦਿੱਤਾ ਜਾਵੇ ਤਾਂ ਜੋ ਗਰਮੀ ਦੌਰਾਨ ਕਿਸੇ ਵੀ ਕਿਸਮ ਦੀ ਅਸੁਵਿਧਾ ਪੈਦਾ ਨਾ ਹੋਵੇ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਡੇਰਾਬੱਸੀ ਹਲਕੇ ਵਿੱਚ ਵੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦੀ ਪੰਜ ਪਿਆਰਿਆਂ ਨੇ ਰੱਖੀ ਨੀਂਹ, ਗੁਰਦਰਸ਼ਨ ਸਿੰਘ ਸੈਣੀ ਵੱਲੋਂ 101 ਸੀਮਿੰਟ ਦੇ ਥੈਲਿਆਂ ਦੀ ਸੇਵਾ*
Next articleਮੋਰਿੰਡਾ-ਚੂੰਨੀ ਰੋਡ ’ਤੇ ਭਿਆਨਕ ਸੜਕ ਹਾਦਸਾ 7 ਮੌਤਾਂ, 25 ਤੋਂ ਵੱਧ ਗੰਭੀਰ ਜ਼ਖ਼ਮੀ