ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ਦੇ 9 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ’ਚ ਸਾਰੇ ਯੋਗ ਵਿਅਕਤੀਆਂ ਨੂੰ ਵੈਕਸੀਨ ਦੀ ਇਕ-ਇਕ ਖੁਰਾਕ ਲੱਗ ਚੁੱਕੀ ਹੈ। ਕੋਵਿਨ ਪੋਰਟਲ ਦੇ ਅੰਕੜਿਆਂ ਮੁਤਾਬਕ 70 ਕਰੋੜ ਤੋਂ ਜ਼ਿਆਦਾ ਪਹਿਲੀ ਖੁਰਾਕਾਂ ਅਤੇ 29 ਕਰੋੜ ਤੋਂ ਜ਼ਿਆਦਾ ਦੂਜੀ ਖੁਰਾਕਾਂ ਲੱਗ ਚੁੱਕੀਆਂ ਹਨ। ਅੰਡੇਮਾਨ ਅਤੇ ਨਿਕੋਬਾਰ ਟਾਪੂ, ਚੰਡੀਗੜ੍ਹ, ਗੋਆ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਲਕਸ਼ਦੀਪ, ਸਿੱਕਿਮ, ਉੱਤਰਾਖੰਡ ਅਤੇ ਦਾਦਰਾ ਤੇ ਨਾਗਰ ਹਵੇਲੀ ’ਚ ਵੈਕਸੀਨ ਦੀ ਘੱਟੋ ਘੱਟ ਇਕ ਖੁਰਾਕ ਲੱਗ ਚੁੱਕੀ ਹੈ। ਸੂਬਿਆਂ ਅਤੇ ਯੂਟੀਜ਼ ਨੂੰ 103.5 ਕਰੋੜ ਤੋਂ ਜ਼ਿਆਦਾ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸੂਬਿਆਂ ਅਤੇ ਯੂਟੀਜ਼ ਕੋਲ ਅਜੇ ਵੀ 1085 ਕਰੋੜ ਖੁਰਾਕਾਂ ਅਣਵਰਤੀਆਂ ਪਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly