ਨਵੀਂ ਦਿੱਲੀ (ਸਮਾਜ ਵੀਕਲੀ) : ਕਿਸਾਨਾਂ ਵੱਲੋਂ ਖੇਤੀ ਕਾਨੂੰਨ ਸੰਵਿਧਾਨਕ ਤਰੀਕੇ ਨਾਲ ਰੱਦ ਹੋਣ ਤੱਕ ਅੰਦੋਲਨ ਜਾਰੀ ਰੱਖਣ ਦੇ ਐਲਾਨ ਮਗਰੋਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਲੋਕ ਪ੍ਰਧਾਨ ਮੰਤਰੀ ’ਤੇ ਯਕੀਨ ਕਰਨ ਲਈ ਤਿਆਰ ਨਹੀਂ ਹਨ। ਰਾਹੁਲ ਨੇ ਟਵੀਟ ਕੀਤਾ, ‘‘ਲੋਕ, ਜਿਹੜੇ ਕਿ ਝੂਠੀ ਬਿਆਨਬਾਜ਼ੀ ਤੋਂ ਪੀੜਤ ਹਨ, ਪ੍ਰਧਾਨ ਮੰਤਰੀ ਦੀਆਂ ਗੱਲਾਂ ’ਤੇ ਯਕੀਨ ਕਰਨ ਲਈ ਤਿਆਰ ਨਹੀਂ ਹਨ। ਕਿਸਾਨਾਂ ਦਾ ਸੱਤਿਆਗ੍ਰਹਿ ਜਾਰੀ ਹੈ।’’ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ। ਪਰ ਕਿਸਾਨ ਨੇਤਾ ਆਪਣੇ ਪਹਿਲਾਂ ਤੋਂ ਐਲਾਨੇ ਏਜੰਡੇ ’ਤੇ ਦ੍ਰਿੜ ਹਨ ਕਿ ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦਿੱਤੇ ਜਾਣ ਅਤੇ ਤਿੰਨੋਂ ਨਵੇਂ ਖੇਤੀ ਕਾਨੂੰਨ ਸੰਸਦ ਵਿੱਚ ਸੰਵਿਧਾਨਕ ਪ੍ਰਕਿਰਿਆ ਰਾਹੀਂ ਰੱਦ ਹੋਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly