ਪਿੰਡ ਖ਼ਾਲੂ ਦੇ ਲੋਕਾਂ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਬਹੁਮਤ ਨਾਲ ਜਿਤਾਉਣ ਦਾ ਭਰੋਸਾ

ਪਿੰਡ ਖ਼ਾਲੂ ਵਿੱਖੇ ਆਯੋਜਿਤ ਇਕ ਅਹਿਮ ਭਰਵੀਂ ਚੋਣ ਮੀਟਿੰਗ ਦੌਰਾਨ ਵਿਚਾਰ ਪੇਸ਼ ਕਰਦੇ ਹੋਏ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ

ਹਲਕੇ ਵਿੱਚ ਕੀਤੇ ਚੌਤਰਫਾ ਵਿਕਾਸ ਦੀ ਬਦੌਲਤ ਪਾਰਟੀ ਕਾਂਗਰਸ ਪਾਰਟੀ ਤੀਸਰੀ ਵਾਰ ਜਿੱਤ ਦਰਜ ਕਰੇਗੀ– ਨਵਤੇਜ ਚੀਮਾ

ਕਪੂਰਥਲਾ ( ਕੌੜਾ )- ਹਲ਼ਕਾ ਸੁਲਤਾਨਪੁਰ ਲੋਧੀ ਵਿੱਚ ਕੀਤੇ ਚੌਤਰਫਾ ਵਿਕਾਸ ਦੀ ਬਦੌਲਤ ਪਾਰਟੀ ਕਾਂਗਰਸ ਪਾਰਟੀ ਤੀਸਰੀ ਵਾਰ ਸ਼ਾਨਦਾਰ ਜਿੱਤ ਦਰਜ ਕਰੇਗੀ। ਇਹ ਸ਼ਬਦ ਕਾਂਗਰਸ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਨਵਤੇਜ ਸਿੰਘ ਚੀਮਾ ਨੇ ਅੱਜ ਪਿੰਡ ਖਾਲੂ ਵਿੱਖੇ ਇਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੇ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵੱਖ ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਜਿੰਨੀਆਂ ਵੀ ਸਕੀਮਾਂ ਸ਼ੂਰੂ ਕੀਤੀਆਂ ਗਈਆਂ ਸਨ ਦਾ ਪੂਰਾ ਪੂਰਾ ਲਾਭ ਬਿਨਾਂ ਕਿਸੇ ਭੇਦ ਭਾਵ ਦੇ ਦਿੱਤਾ ਗਿਆ ਹੈ। ਓਹਨਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਅਤੇ ਆਪਣੇ ਕਾਰਜਕਾਲ ਦੌਰਾਨ ਪੂਰੇ ਕੀਤੇ ਗਏ ਚੋਣ ਵਾਅਦਿਆਂ ਤੋਂ ਲੋਕ ਖੁਸ਼ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਜਨਤਾ ਨਾਲ ਜਿਹੜੇ ਵਾਅਦੇ ਕੀਤੇ ਸਨ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਹੈ ਅਤੇ ਹਲਕੇ ਅੰਦਰ ਅਨੇਕਾਂ ਵਿਕਾਸ ਕਾਰਜ ਪ੍ਰਾਜੈਕਟ ਚੱਲ ਰਹੇ ਹਨ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਮੁੜ ਸਰਕਾਰ ਬਣਨ ਉਤੇ ਜਲਦ ਪੁਰਾ ਕੀਤਾ ਜਾਵੇਗਾ।

ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਲਕਾ ਸੁਲਤਾਨਪੁਰ ਲੋਧੀ ਵਿਚ ਕਾਂਗਰਸ ਪਾਰਟੀ ਦੇ ਸੰਵਿਧਾਨ ਨੂੰ ਛਿੱਕੇ ਟੰਗ ਕੇ ਆਪਣੇ ਪੁੱਤਰ ਨੂੰ ਆਜ਼ਾਦ ਚੋਣ ਲੜਾ ਰਹੇ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਅਤੇ ਉਹਨਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਕਾਂਗਰਸ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਖਿਲਾਫ਼ ਕੀਤੇ ਜਾ ਰਹੇ ਬੇਬੁਨਿਆਦ ਅਤੇ ਗੁਮਰਾਹਕੁੰਨ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਪਿੰਡ ਖ਼ਾਲੂ ਦੀ ਚੋਣ ਮੀਟਿੰਗ ਦੌਰਾਨ ਹਾਜ਼ਰ ਨੰਬਰਦਾਰ ਸੁਰਿੰਦਰ ਸਿੰਘ, ਪੰਚ ਦਲੀਪ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਨਰਿੰਦਰ ਸਿੰਘ, ਮਾਸਟਰ ਨਿਰਮਲ ਸਿੰਘ, ਹਰਵਿੰਦਰ ਸਿੰਘ ਸਰਿੰਦਰ ਸਿੰਘ, ਮਾਸਟਰ ਪਿਆਰਾ ਸਿੰਘ, ਠੇਕੇਦਾਰ ਪਰਮਜੀਤ ਆਦਿ ਨੇ ਆਖਿਆ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਕਾਂਗਰਸ ਪਾਰਟੀ ਦੀ ਕਦੇ ਵੀ ਪੈਰ ਨਹੀਂ ਲੱਗਣ ਦੇਣਗੇ ਸਗੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਬਹੁਮਤ ਨਾਲ ਜਿਤਾਉਣ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੋਣਗੇ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਖੀ ਸਰਵਰ ਪੀਰ ਲਾਲਾਂ ਵਾਲਾ ਦਾ ਸਲਾਨਾ ਮੇਲਾ 1, 2 ਅਤੇ 3 ਮਾਰਚ ਨੂੰ
Next articleWinter Olympics: Norway finish one-two in Nordic combined individual large hill