ਸਮੱਸਿਆਵਾਂ ਨਾਲ ਜੂਝਦੇ ਲੋਕ:

ਸੰਜੀਵ ਸਿੰਘ ਸੈਣੀ

(ਸਮਾਜ ਵੀਕਲੀ)

ਕਰੋਨਾ ਵਾਇਰਸ ਕਾਰਨ ਪੂਰੇ ਵਿਸ਼ਵ ਵਿੱਚ ਹਾਹਾਕਾਰ ਮਚੀ ਹੋਈ ਹੈ।ਜਿਸ ਕਾਰਨ ਦੇਸ਼ ਦਾ ਅਰਥਚਾਰਾ ਤੱਕ ਡਗਮਗਾ ਗਿਆ ਹੈ।ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਕਿਸਾਨ ਪੰਜਾਬ ‘ਚ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ, ਫੈਸਲਿਆਂ ਵਿਰੁੱਧ ਅੰਦੋਲਨ ਕਰ ਰਹੇ ਹਨ। ਤਕਰੀਬਨ 1ਅਕਤੂਬਰ ਤੋਂ ਪੰਜਾਬ ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ । ਅੱਜ ਦੇਸ਼ ਦਾ ਅੰਨਦਾਤਾ ਕਹਿ ਰਿਹਾ ਹੈ ਕਿ ਇਹ ਬਿੱਲ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ।ਕਿਉਂ ਸਰਕਾਰ ਬਾਰ ਬਾਰ ਕਹਿ ਰਹੀ ਹੈ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਰੇਗੀ ।ਵਿਚਾਰਨ ਵਾਲੀ ਗੱਲ ਹੈ ਕਿ ਜੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ,ਤਾਂ ਫਿਰ ਦੇਸ਼ ਦਾ ਅੰਨਦਾਤਾ ਅੱਜ ਸੰਘਰਸ਼ ਦੇ ਰਾਹ ਕਿਉਂ ਪੈ ਗਿਆ ਹੈ?ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਨੂੰ ਚਾਰ ਮਹੀਨੇ ਪੂਰੇ ਹੋ ਚੁੱਕੇ ਹਨ ਹੈ।

ਕੇਂਦਰ ਸਰਕਾਰ ਆਪਣੀ ਪੁਰਾਣੀ ਦਲੀਲਾਂ ਨੂੰ ਦੁਹਰਾ ਰਹੀ ਹੈ ਕਿ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਹਨ। ਕਿਸਾਨ ਦੀ ਆਰਥਿਕ ਸਥਿਤੀ ਸੁਧਰੇਗੀ।ਪਹਿਲੀ ਵਾਰ 70 ਸਾਲ ਵਿੱਚ ਕਿਸਾਨ ਆਜ਼ਾਦ ਹੋ ਗਿਆ ਹੈ।ਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਗਿਆ ਹੈ। ਕਰਜ਼ੇ ਦੀ ਪੰਡ ਇੰਨੀ ਭਾਰੀ ਹੋ ਚੁੱਕੀ ਹੈ ,ਕਿ ਉਸਨੂੰ ਹੋਰ ਕੁਝ ਵੀ ਨਹੀਂ ਦਿਸਦਾ। ਜਿਵੇਂ ਤਾਲਾਬੰਦੀ ਵਿੱਚ ਛੋਟ ਦਿੱਤੀ ਗਈ, ਮਹਿੰਗਾਈ ਵਧਦੀ ਗਈ । ਅੱਜ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ। ਰਸੋਈ ਗੈਸ ਸਿਲੰਡਰ ਦੀ ਕੀਮਤ 900ਦੇ ਆਸ-ਪਾਸ ਹੈ। ਮਹਿੰਗਾਈ ਬੇਲਗਾਮ ਹੁੰਦੀ ਜਾ ਰਹੀ ਹੈ।

ਕਰੋਨਾ ਮਹਾਂਮਾਰੀ ਨੇ ਆਰਥਿਕਤਾ ਨੂੰ ਨਪੀੜਿਆ ਹੈ। ਰੋਟੀ, ਕੱਪੜਾ ਅਤੇ ਮਕਾਨ ਹਰ ਆਦਮੀ ਦੀ ਬੁਨਿਆਦੀ ਜ਼ਰੂਰਤਾਂ ਹਨ।ਹਾਲ ਹੀ ਵਿੱਚ ਨਸ਼ਰ ਹੋਈ ਇੱਕ ਰਿਪੋਰਟ ਮੁਤਾਬਕ ਪੰਜਾਬ ਦਾ ਪਾਣੀ ਪੀਣ ਯੋਗ ਨਹੀਂ ਰਿਹਾ ਹੈ। 40 ਫੀਸਦੀ ਪਾਣੀ ਖਰਾਬ ਹੋ ਚੁੱਕਾ ਹੈ।ਪੰਜਾਬ ਦੇ ਕਈ ਜਿਲ੍ਹੇ ਕੈਂਸਰ ਦੀ ਮਾਰ ਹੇਠ ਹਨ। ਜੇ ਸਮਾਂ ਰਹਿੰਦਿਆਂ ਕੋਈ ਠੋਸ ਨੀਤੀ ਨਾ ਅਪਣਾਈ ਗਈ , ਤਾਂ ਜਲਦੀ ਹੀ ਪੂਰਾ ਪੰਜਾਬ ਕੈਂਸਰ ਨਾਲ ਪ੍ਰਭਾਵਿਤ ਹੋ ਜਾਵੇਗਾ।ਅੱਜ ਬੇਰੋਜ਼ਗਾਰੀ ਕਾਰਨ ਪੰਜਾਬ ਖਾਲੀ ਹੋਣ ਲੱਗਾ ਹੈ। ਪੰਜਾਬ ਵਿੱਚ ਹਰ ਸਾਲ ਵਿਦੇਸ਼ਾਂ ਵਿਚ ਪੜਾਈ ਕਰਨ ਲਈ ਨੌਜਵਾਨ 27 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੇ ਹਨ। ਹਰ ਸਾਲ ਲੱਖਾਂ ਨੌਜਵਾਨਾਂ ਦਾ ਵਿਦੇਸ਼ ਜਾਣਾ ਖਤਰੇ ਦੀ ਘੰਟੀ ਹੈ।ਜੇ ਇਹ ਸਿਲਸਿਲਾ ਚਲਦਾ ਰਿਹਾ ਤਾਂ ਪੰਜਾਬ ਇੱਕ ਦਿਨ ਖਾਲੀ ਹੋ ਜਾਏਗਾ। ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ।

ਨੋਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਡਿਗਰੀਆਂ ਹੱਥਾਂ ਵਿੱਚ ਫੜੀ, ਨੌਕਰੀ ਦੀ ਪ੍ਰੇਸ਼ਾਨੀ, ਮਾਪਿਆਂ ਦੀ ਉਮੀਦਾਂ ਤੇ ਖ਼ਰਾ ਨਾ ਉਤਰਨਾ ਨਸ਼ੇ ਨੂੰ ਗ੍ਰਹਿਣ ਕਰਨ ਦਾ ਵੱਡਾ ਕਾਰਨ ਹੈ। ਘਰਾਂ ਦੇ ਚਿਰਾਗ ਦੇ ਚਿਰਾਗ ਬੁੱਝ ਚੁੱਕੇ ਹਨ । ਆਵਾਰਾ ਕੁੱਤਿਆਂ ਦੀ ਸਮੱਸਿਆ ਇੰਨੀ ਵੱਧ ਚੁੱਕੀ ਹੈ ਕਿ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਅਨੁਭਵ ਕਰਦਾ ਹੈ। ਹਾਲਾਂਕਿ ਸਰਕਾਰ ਨੇ ਕੁੱਤੇ ਮਾਰਨ ਤੇ ਪਾਬੰਦੀ ਲਗਾ ਦਿੱਤੀ ਸੀ। ਪਰ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣੀ ਹੈ ।ਆਵਾਰਾ ਪਸ਼ੂਆਂ ਨੇ ਤਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ ।ਪਿੰਡਾਂ ਵਿੱਚ ਤਾਂ ਕਿਸਾਨਾਂ ਦੀਆਂ ਫਸਲਾਂ ਦਾ ਇਹ ਅਵਾਰਾ ਪਸ਼ੂ ਉਜਾੜਾ ਕਰ ਰਹੇ ਹਨ ।

ਆਏ ਦਿਨ ਕਿਸਾਨ ਧਰਨੇ ਲਾ ਕੇ ਡੀਸੀ ਦਫ਼ਤਰਾਂ ਤੇ ਮੰਤਰੀਆਂ ਦੀ ਕੋਠੀਆਂ ਦੇ ਮੂਹਰੇ ਬੈਠਦੇ ਹਨ। ਪਹਿਲਾਂ ਤਾਂ ਲੋਕ ਇਨ੍ਹਾਂ ਪਸ਼ੂਆਂ ਦਾ ਦੁੱਧ ਪੀਂਦੇ ਹਨ। ਜਦੋਂ ਇਹ ਪਸ਼ੂ ਦੁੱਧ ਦੇਣ ਤੋਂ ਹੱਟ ਜਾਂਦੇ ਹਨ ਤਾਂ ਲੋਕ ਇਨ੍ਹਾਂ ਨੂੰ ਸ਼ਹਿਰਾਂ ਵੱਲ ਛੱਡ ਦਿੰਦੇ ਹਨ ।ਜਿਸ ਕਰਕੇ ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਬਣਦੇ ਹਨ । ਅੱਜ ਪੰਜਾਬ ਦੇ ਲੋਕਾਂਂ ਨੂੰ ਇਨ੍ਹਾਂਂ ਸਮੱਸਿਆਵਾਂਂ ਚੋਂ ਨਿਕਲਣ ਲਈ ਕੋਈ ਹੱਲ ਨਹੀਂ ਲੱਭ ਰਿਹਾ।ਸਰਕਾਰਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਲੋਕ ਪੱਖੀ ਨੀਤੀਆਂ ਬਣਾਉਣ ਦੀ ਸਖਤ ਲੋੜ ਹੈ।

ਸੰਜੀਵ ਸਿੰਘ ਸੈਣੀ

ਮੋਹਾਲੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleJohn Kerry to visit India to launch climate change funding initiative
Next articleਹੱਕ ਲੈਣ ਲਈ ਲੜਣਾ ਹੀ ਪੈਣਾ