ਤਲਵੰਡੀ ਚੌਧਰੀਆਂ ਦੀ ਦਾਣਾ ਮੰਡੀ ਵਿੱਚ ਅੱਜ ਲੋਕ ਸੁਵਿਧਾ ਕੈਂਪ ਦੀ ਹੋਵੇਗੀ ਸ਼ੁਰੂਆਤ – ਚੰਦੀ, ਸਾਬੀ, ਸੰਧੂ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਾਸੀਆਂ ਦੀ ਸਹੂਲਤਾਂ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੇ ਹਨ।ਮੱਖ ਮੰਤਰੀ ਮਾਨ ਦਾ ਸੁਪਨਾ ਸੀ ਕਿ ਕੋਈ ਵੀ ਵਿਅਕਤੀ ਆਪਣੇ ਨਿੱਜੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਾ ਮਾਰੇ ਅਤੇ ਨਾ ਹੀ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਇਸੇ ਤਰ੍ਹਾਂ ਹੀ ਮਾਨ ਸਰਕਾਰ ਵੱਲੋਂ ਪੰਜਾਬ ਦੇ ਵੱਖ – ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਜਿਸਦਾ ਆਮ ਲੋਕ ਸਿੱਧੇ ਤੋਰ ਤੇ ਬਿਨਾਂ ਕਿਸੇ ਖੱਜਲ ਖੁਆਰੀ ਦੇ ਫਾਇਦਾ ਲੈ ਸਕਣਗੇ। ਇਸੇ ਲੜੀ ਦੇ ਤਹਿਤ ਅੱਜ ਤੋਂ ਇਸ ਲੋਕ ਸੁਵਿਧਾ ਕੈਂਪ ਦੀ ਸ਼ੁਰੂਆਤ ਪਿੰਡ ਤਲਵੰਡੀ ਚੋਧਰੀਆਂ ਦੀ ਦਾਣਾ ਮੰਡੀ ਵਿਖੇ ਹੋਣ ਜਾ ਰਹੀ ਹੈ। ਜਿਸਦੀ ਅਗਵਾਈ ਅਰਜੁਨਾ ਐਵਾਰਡੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਚੀਮਾਂ ਵੱਲੋਂ ਕੀਤੀ ਜਾ ਰਹੀ ਹੈ। ਜਿਸਦੀ ਜਾਣਕਾਰੀ ਤਲਵੰਡੀ ਚੋਧਰੀਆਂ ਤੋਂ ਮੈਬਰ ਪੰਚਾਇਤ ਤੇ ਆਪ ਵਰਕਰ ਪਰਮਜੀਤ ਸਿੰਘ ਸਾਬੀ ਤੇ ਜਸਵਿੰਦਰ ਸਿੰਘ ਚੰਦੀ ਨੇ ਸਾਂਝੇ ਤੋਰ ਤੇ ਦਿੱਤੀ ।

ਉਹਨਾਂ ਕਿਹਾ ਕਿ ਹਲਕਾ ਇੰਚਾਰਜ ਸੱਜਣ ਚੀਮਾ ਇੱਕ ਮਿਹਨਤੀ ਤੇ ਅਣਥੱਕ ਲੀਡਰ ਹਨ। ਜਿਨ੍ਹਾਂ ਨੇ ਹਮੇਸ਼ਾ ਹੀ ਹਲਕੇ ਦੇ ਲੋਕਾਂ ਦੀ ਸੇਵਾ ਲਈ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹਨਾਂ ਦੀ ਮਿਹਨਤ ਸਦਕਾ ਹੀ ਹਲਕੇ ਦੇ ਲੋਕਾਂ ਨੂੰ ਇਸ ਲੋਕ ਸੁਵਿਧਾ ਕੈਂਪ ਰਾਹੀ ਇੱਕ ਵੱਡਾ ਫਾਇਦਾ ਮਿਲਣ ਜਾ ਰਿਹਾ ਹੈ।ਜਿਸ ਲਈ ਹਲਕੇ ਦੇ ਲੋਕ ਮਾਨ ਸਰਕਾਰ ਤੇ ਉਹਨਾਂ ਦੇ ਹਮੇਸ਼ਾ ਰਿਣੀ ਰਹਿਣਗੇ। ਇਸ ਦੋਰਾਨ ‘ਆਪ’ ਦੇ ਨੋਜਵਾਨ ਵਰਕਰ ਮਲਕੀਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ। ਉਸ ਵੇਲੇ ਤੋਂ ਹੀ ਵਿਰੋਧੀਆਂ ਦੀ ਨੀਂਦ ਉੱਡ ਚੱਕੀ ਹੈ। ਕਿਉਂਕਿ ਪਹਿਲੀਆਂ ਸਰਕਾਰਾਂ ਦੇ ਵੇਲੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋਇਆ ਕਰਦਾ ਸੀ ਤੇ ਦਫਤਰਾਂ ਦੇ ਵਿੱਚ ਆਮ ਲੋਕਾਂ ਦੀ ਲੁੱਟ ਹੋਇਆ ਕਰਦੀ ਸੀ ਜਿਸਤੇ ਆਮ ਆਦਮੀ ਪਾਰਟੀ ਨੇ ਨਾ ਸਿਰਫ ਸ਼ਿਕੰਜਾ ਕੱਸਿਆ, ਬਲਕਿ ਰਿਸ਼ਵਖੋਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਿੱਚ ਇੱਕ ਅਹਿਮ ਰੋਲ ਅਦਾ ਕੀਤਾ।ਸੰਧੂ ਨੇ ਕਿਹਾ ਕਿ ਅਜਿਹੇ ਲੋਕ ਸੁਵਿਧਾ ਕੈਂਪ ਦਾ ਲੱਗਣਾ ਸਰਕਾਰ ਦਾ ਇੱਕ ਵੱਡਾ ਸ਼ਲਾਘਾਯੋਗ ਕਦਮ ਹੈ। ਜਿਸ ਲਈ ਉਹ ਹਲਕੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਸਭ ਲੋਕਾਂ ਨੂੰ ਇਸ ਸੁਵਿਧਾ ਕੈਂਪ ਦਾ ਲਾਭ ਉਠਾਉਣਾ ਚਾਹੀਦਾ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਾਤੀ ਪ੍ਰਬੰਧ ਔਰਤ ਦੀ ਗੁਲਾਮੀ ਨੂੰ ਹੋਰ ਵੀ ਪੀਢਾ ਕਰਦਾ ਹੈ : ਇਸਤਰੀ ਜਾਗ੍ਰਿਤੀ ਮੰਚ
Next articleਉਪ ਮੰਡਲ ਦਫ਼ਤਰ ਖੈੜਾ ਮੰਦਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ