“ਆਪ” ਦੀ ਦਰੁਸਤੀ ਲਈ ਲੋਕਾਂ ਦਾ ਸੁਨੇਹਾ ‘

ਕੁਲਦੀਪ ਸਿੰਘ ਸਾਹਿਲ
 (ਸਮਾਜ ਵੀਕਲੀ)-ਆਮ ਆਦਮੀ ਪਾਰਟੀ ਭਾਰਤ ਦੀ ਇੱਕ ਨਵੀਂ ਸਿਆਸੀ ਪਾਰਟੀ ਸੰਘਰਸ਼ ਚੋ ਉਭਰ ਕੇ ਸਾਹਮਣੇ ਆਈ ਸੀ ਜਿਸ ਦਾ ਅਰਵਿੰਦ ਕੇਜਰੀਵਾਲ ਨੇ ਅੰਨਾ ਹਜ਼ਾਰੇ ਤੋਂ ਵੱਖ ਹੋ ਕੇ 26 ਨਵੰਬਰ 2012 ਨੂੰ ਜੰਤਰ-ਮੰਤਰ ਵਿਖੇ ਅਧਿਕਾਰਕ ਤੌਰ ‘ਤੇ ਐਲਾਨ ਕੀਤਾ ਸੀ। ਪਾਰਟੀ ਦੇ ਸੰਸਥਾਪਕ ਮੈਂਬਰਾਂ ਦੀ ਹੋਈ ਬੈਠਕ ਵਿੱਚ ਪਾਰਟੀ ਦੇ ਨਾਂ ਅਤੇ ਸੰਗਠਨ ਦੇ ਸੰਵਿਧਾਨ ਨੂੰ ਮਨਜ਼ੂਰੀ ਦਿੱਤੀ ਗਈ ਆਮ ਆਦਮੀ ਪਾਰਟੀ ਇਮਾਨਦਾਰ, ਇਨਕਲਾਬੀ ਅਤੇ ਬਦਲਾਅ ਵਾਲੀ ਸੋਚ ਲੈ ਕੇ ਭਾਰਤ ਦੇ ਸਿਆਸੀ ਪਿੜ ਚ ਆਈ ਸੀ। 2013 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਜਪਾ ਤੋਂ ਬਾਅਦ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ। ਇਸ ਨੇ ਉਸੇ ਕਾਂਗਰਸ ਨਾਲ ਹੀ ਮਿਲ ਕੇ ਥੋੜ੍ਹੇ ਸਮੇਂ ਲਈ ਸਰਕਾਰ ਬਣਾਈ, ਜਿਸ ਦੇ ਖ਼ਿਲਾਫ਼ ਇਸ ਨੇ ਲਹਿਰ ਚਲਾਈ ਸੀ।
ਇਹ ਸਰਕਾਰ ਸਿਰਫ਼ 48 ਦਿਨ ਚੱਲੀ ਅਤੇ ਜਨ ਲੋਕ ਪਾਲ ਬਿੱਲ ਸਦਨ ਵਿੱਚ ਪਾਸ ਨਾ ਕਰਾ ਸਕਣ ਕਾਰਨ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਾਂਗਰਸ ਨਾਲ ਗਠਜੋੜ ਦੀ ਆਪਣੀ ਗਲਤੀ ਨੂੰ ਲੋਕਾਂ ਵਿੱਚ ਸਵੀਕਾਰ ਕਰਕੇ ਮਾਫ਼ੀ ਮੰਗੀ ਅਤੇ ਲੋਕਾਂ ਨੂੰ ਸਾਫ਼ ਸੁਥਰੀ ਸਰਕਾਰ ਦੇਣ ਦਾ ਵਾਅਦਾ ਕੀਤਾ ਅਤੇ ਦਿੱਲੀ ਦੀਆਂ 2015 ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁੱਲ 70 ਸੀਟਾਂ ਵਿੱਚ ਆਮ ਆਦਮੀ ਪਾਰਟੀ ਨੇ 67 ਸੀਟਾਂ ਜਿੱਤ ਲਈਆ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਮਿਲੇ ਹੁੰਗਾਰੇ ਤੋਂ ਬਾਅਦ ਦੂਜੀਆਂ ਪਾਰਟੀਆਂ ਦੇ ਬਾਗੀ ਜਾਂ ਆਪਣੀਆਂ ਪਾਰਟੀਆਂ ਵਿੱਚ ਇੱਛਾਵਾਂ ਪੂਰੀਆਂ ਨਾ ਕਰ ਪਾਉਣ ਵਾਲੇ ਵੱਡੀ ਗਿਣਤੀ ‘ਚ ਆਗੂ ਵੀ ਪਾਰਟੀ ਵਿੱਚ ਆਏ। 2017 ਦੀਆਂ ਵਿਧਾਨ ਸਭਾ ਚੋਣਾਂ ਤੱਕ ਪਹੁੰਚਦੇ-ਪਹੁੰਚਦੇ ਕਾਫੀ ਹਲਚਲ ਵੀ ਮਚੀ। ਚੋਣਾਂ ਤੋਂ ਪਹਿਲਾਂ ਪਾਰਟੀ ਦੀ ਕਮਾਂਡ ਸੁੱਚਾ ਸਿੰਘ ਛੋਟੇਪੁਰ ਨੂੰ ਦਿੱਤੀ ਗਈ। 2017 ਦੀਆਂ ਵਿਧਾਨ ਸਭਾ ਚੋਣਾਂ ਦੇ ਆਖ਼ਰੀ ਮੌਕੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਕੇ ਛੋਟੇਪੁਰ ਨੂੰ ਮੁਅੱਤਲ ਕਰਕੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਨੂੰ ਪਾਰਟੀ ਪ੍ਰਧਾਨ ਬਣਾ ਦਿੱਤਾ ਗਿਆ। ਗੁਰਪ੍ਰੀਤ ਸਿੰਘ ਘੁੱਗੀ ਦੇ ਪਾਰਟੀ ਛੱਡਣ ਤੋਂ ਬਾਅਦ ਕਮਾਂਡ ਭਗਵੰਤ ਮਾਨ ਦੇ ਹੱਥ ਆ ਗਈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੀ ਅਗਵਾਈ ਵਿੱਚ ਲੜੀਆਂ ਗਈਆਂ ਇਨਕਲਾਬ ਅਤੇ ਇਮਾਨਦਾਰੀ ਦੇ ਨਾਹਰੇ ਗੂਜੇ ਪੰਜਾਬ ਦੇ ਲੋਕ ਸੱਚਮੁੱਚ ਬਦਲਾਅ ਚਹੁੰਦੇ ਸਨ ਜਿਸ ਕਰਕੇ ਰਾਜਨੀਤੀ ਵਿੱਚ ਇਮਾਨਦਾਰ ਲੋਕ, ਡਾਕਟਰ , ਇੰਜੀਨੀਅਰ ,ਬੁਧੀਜੀਵੀਆਂ ਅਤੇ ਪੜੇ ਲਿਖੇ ਲੋਕਾਂ ਨੇ ਵੀ ਐਂਟਰੀ ਕੀਤੀ। ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ, ਚੰਗਾ ਸਿਸਟਮ ਚਹੁੰਦੇ ਸਨ, ਭ੍ਰਿਸ਼ਟਾਚਾਰ ਤੋਂ ਮੁਕਤੀ ਚਾਹੁੰਦੇ ਸਨ, ਚੰਗੀ ਸਿੱਖਿਆ ਅਤੇ ਸਿਹਤ ਚਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ 113 ਚੋ 92 ਵਿਧਾਇਕ ਦਿੱਤੇ । ਸਰਕਾਰ ਬਣੀ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਬੇਸ਼ੱਕ ਭਗਵੰਤ ਮਾਨ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕੇਂਦਰ ਵੱਲੋਂ ਫੰਡ ਨਾ ਮਿਲਣ ਕਰਕੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵੀ ਮੁਸ਼ਕਲ ਆ ਰਹੀ ਹੈ ਪਰ ਲੋਕ ਸਭਾ ਚੋਣਾਂ 2024 ਦੇ ਨਤੀਜੇ ਦੱਸ ਰਹੇ ਹਨ ਕਿ ਬਹੁਤ ਸਾਰੇ ਹਲਕਿਆਂ ਵਿੱਚ ਲੋਕ ਆਪਣੇ ਵਿਧਾਇਕਾਂ ਤੋਂ ਖੁਸ਼ ਨਹੀਂ ਹਨ ਅਤੇ ਜਿਆਦਾਤਰ ਵਿਧਾਇਕ ਆਪਣੇ ਮਿਹਨਤੀ ਅਤੇ ਇਮਾਨਦਾਰ ਵਲੰਟੀਅਰਜ਼ ਨੂੰ ਨਾਲ ਲੈਕੇ ਚੱਲਣ ਵਿੱਚ ਕਾਮਯਾਬ ਨਹੀਂ ਹੋ ਸਕੇ ਦੂਜੇ ਪਾਸੇ ਪੰਜਾਬ ਵਿੱਚ ਦਲਿਤ ਸਮਾਜ ਦੀ ਵੋਟ ਬੈਂਕ 40% ਦੇ ਕਰੀਬ ਹੈ ਕਿਤੇ ਨਾ ਕਿਤੇ ਪਾਰਟੀ ਇਸ ਵੋਟ ਬੈਂਕ ਵਿਚ ਸੰਨ ਲਾਉਣ ਵਿੱਚ ਕਾਮਯਾਬ ਨਹੀਂ ਹੋ ਸਕੀ ਸ਼ਾਇਦ ਇਹੀ ਕਾਰਨ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ ਦੀ ਉਮੀਦ ਤੋਂ ਉਲਟ ਹਨ। ਇਸ ਕਰਕੇ ਬਹੁਤ ਜਰੂਰੀ ਹੈ ਪਾਰਟੀ ਦੀ ਅਗਵਾਈ ਕਰਨ ਵਾਲੇ ਆਗੂ ਸੂਝਵਾਨ, ਇਮਾਨਦਾਰ ਅਤੇ ਸਿਆਸਤ ਦੇ ਅਰਥ ਅਤੇ ਲੋਕਾਂ ਦਾ ਦਰਦ ਸਮਝਣ ਵਾਲੇ ਹੋਣ। ਕਿਸੇ ਵੀ ਸਿਆਸੀ ਪਾਰਟੀ ਦੇ ਆਪਣੇ ਉਦੇਸ਼ ਤੇ ਆਦਰਸ਼ ਹੁੰਦੇ ਹਨ। ਲੋਕਾਂ ਨਾਲ ਪ੍ਰਤੀਬੱਧਤਾ ਵਾਲੇ ਨੇਤਾ ਆਪਣੇ ਸਿਆਸੀ, ਸਮਾਜੀ ਅਤੇ ਵਿਅਕਤੀਗਤ ਅਨੁਭਵ ਨੂੰ ਲੋਕ ਸੇਵਾ ਦੇ ਅਰਪਣ ਕਰ ਦਿੰਦੇ ਹਨ ਤਾਂ ਕਿ ਜਿਸ ਲੋਕਾਈ ਵਾਸਤੇ ਉਨ੍ਹਾਂ ਨੇ ਸਿਆਸਤ ਵਿਚ ਦਾਖਲਾ ਲਿਆ ਹੁੰਦਾ ਹੈ ਉਸ ਨੂੰ ਤੁਰ ਰਹੇ ਸਮੇਂ ਦੇ ਹਾਣ ਵਾਲਾ ਕਰਕੇ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਪਤੀ ਵੱਲ ਵਧਦੇ ਰਹਿਣ। ਲੋਕਾਂ ਦੇ ਕਾਫਲਿਆਂ ਨੂੰ ਆਪਣੇ ਨਾਲ ਜੋੜ ਸਕਣ। ਪਹਿਲਾਂ ਤੋਂ ਚੱਲ ਰਹੇ ਰਾਜ ਪ੍ਰਬੰਧ ਦੇ ਮੁਕਾਬਲੇ ਲੋਕ ਪੱਖੀ ਜਮਹੂਰੀ ਪ੍ਰਬੰਧ ਜੋ ਲੋਕਾਂ ਵਾਸਤੇ ਹੋਵੇ ਦੇ ਸਕਦੇ ਹੋਣ। ਸਮਾਂ ਵਿਹਾ ਚੁੱਕੇ ‘ਮਾਡਲਾਂ’ ਦੀ ਥਾਂ ਬਦਲਵਾਂ ਲੋਕ ਪੱਖੀ ਰਾਜ ਪ੍ਰਬੰਧ ਕਾਇਮ ਕਰ ਸਕਣ। ਨਹੀਂ ਤਾਂ ਦੂਜਿਆਂ ਨੂੰ ਰਵਾਇਤੀ ਪਾਰਟੀਆਂ ਕਹਿਣ ਵਾਲੇ ਆਪ ਵੀ ਜਲਦੀ ਹੀ ਰਵਾਇਤੀ ਪਾਰਟੀਆਂ ਵਰਗਾ ਰੂਪ ਧਾਰ ਲੈਂਦੇ ਹਨ। ਭਵਿੱਖ ਵਿੱਚ ਆਮ ਆਦਮੀ ਪਾਰਟੀ ਨੂੰ ਮੰਥਨ ਕਰਕੇ ਇਸ ਨੂੰ ਦਰੁਸਤ ਕਰਨ ਦੀ ਲੋੜ ਹੈ। ਆਮ ਆਦਮੀ ਪਾਰਟੀ ਨਾਲ ਦਿਲੋਂ ਜੁੜੇ ਮਿਹਨਤੀ ਅਤੇ ਇਮਾਨਦਾਰ ਵਲੰਟੀਅਰਜ਼ ਨੂੰ ਨਾਲ ਲੈਕੇ ਚੱਲਣਾ ਪਾਰਟੀ ਦੇ ਭਵਿੱਖ ਲਈ ਚੰਗਾ ਕਦਮ ਹੋਵੇਗਾ ਤਾਂ ਕਿ ਪਾਰਟੀ ਫਿਰ ਤੋਂ ਇਮਾਨਦਾਰੀ, ਇਨਕਲਾਬ ਅਤੇ ਚੰਗੇ ਸਿਸਟਮ ਦੇ ਨਾਹਰੇ ਹੇਠ ਅਗਲੀ ਜੰਗ ਲਈ ਤਿਆਰ ਹੋ ਸਕੇ।
ਕੁਲਦੀਪ ਸਿੰਘ ਸਾਹਿਲ 
9417990040
ਸਿਰਨਾਵਾਂ:- # 16, ਏ ਫੋਕਲ ਪੁਆਇੰਟ ਰਾਜਪੁਰਾ 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਲਾਜ਼ਮਾਂ ਦੀ ਮਈ ਮਹੀਨੇ ਦੀ ਤਨਖ਼ਾਹ ਰੋਕਣ ਦੇ ਹੁਕਮ ਮੁਲਾਜ਼ਮ ਵਰਗ ਨਾਲ਼ ਕੋਝਾ ਮਜ਼ਾਕ-ਜੀ. ਟੀ. ਯੂ
Next articleਆਓ ਕੁਦਰਤ ਲਈ ਕੁਝ ਕਰਨ ਦਾ ਯਤਨ ਕਰੀਏ