HOME ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਖ਼ਿਲਾਫ਼...

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ- ਏਟਕ

15
 ਲੁਧਿਆਣਾ   (ਸਮਾਜ ਵੀਕਲੀ)    (ਕਰਨੈਲ ਸਿੰਘ ਐੱਮ.ਏ.)  ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਲੁਧਿਆਣਾ ਦੀ ਮੀਟਿੰਗ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਇਸ ਵਿੱਚ ਵੱਖ-ਵੱਖ ਟ੍ਰੇਡ ਯੂਨੀਅਨ ਦੇ ਆਗੂ ਸਾਥੀਆਂ ਨੇ ਹਿੱਸਾ ਲਿਆ। ਪ੍ਰਧਾਨ ਕਾਮਰੇਡ ਵਿਜੇ ਕੁਮਾਰ ਨੇ ਪਿਛਲੇ ਦਿਨੀਂ ਕੇਰਲ ਵਿੱਚ ਹੋਈ ਏਟਕ ਦੀ ਕੌਮੀ ਨੈਸ਼ਨਲ ਕੌਂਸਲ ਦੀ ਮੀਟਿੰਗ ਵਿੱਚ ਹੋਏ ਵਿਚਾਰ- ਵਟਾਂਦਰੇ ਬਾਰੇ ਵਿਸਥਾਰ ਨਾਲ ਦੱਸਿਆ। ਇਸ ਸਾਲ ਦੇ ਅੰਤ ਵਿੱਚ ਏਟਕ ਦੀ ਕੌਮੀ ਕਾਨਫਰੰਸ ਹੋਣੀ ਹੈ। ਮੀਟਿੰਗ ਵਿੱਚ ਇਹ ਵੀ ਵਿਚਾਰ ਕੀਤਾ ਗਿਆ ਕਿ ਸਾਰੀਆਂ ਟਰੇਡ ਯੂਨੀਅਨਾਂ ਦੀਆਂ ਰਿਟਰਨਾਂ ਜੋ ਭਰਨ ਵਾਲੀਆਂ ਹਨ, ਉਹ ਬਿਨਾਂ ਕਿਸੇ ਦੇਰੀ ਦੇ ਭਰੀਆਂ ਜਾਣ ਅਤੇ ਏਟਕ ਦੀ ਬਣਦੀ ਐਫੀਲੇਸ਼ਨ ਫੀਸ ਵੀ ਅਦਾ ਕੀਤੀ ਜਾਵੇ।ਮੀਟਿੰਗ ਤੋਂ ਬਾਅਦ ਏਟਕ ਦੇ ਪ੍ਰਧਾਨ ਸਾਥੀ ਵਿਜੇ ਕੁਮਾਰ ਨੇ ਦੱਸਿਆ ਕਿ 22 ਜੂਨ ਨੂੰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਫਾਸ਼ੀ ਹਮਲਿਆਂ ਦੇ ਖ਼ਿਲਾਫ਼ ਲੁਧਿਆਣਾ ਵਿੱਚ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿੱਚ ਸਾਥੀ ਵਿਜੇ ਕੁਮਾਰ, ਕੇਵਲ ਸਿੰਘ ਬਨਵੈਤ, ਰਮੇਸ਼ ਰਤਨ, ਚਮਕੌਰ ਸਿੰਘ ਗੁਰਮੇਲ ਮੈਲੜੇ, ਦਲਜੀਤ ਸਿੰਘ, ਕਾਮੇਸ਼ਵਰ ਯਾਦਵ, ਮਹੀਪਾਲ, ਟਾਈਗਰ ਸਿੰਘ, ਬੀ ਐਮ ਫਰੈਡਰਿਕ, ਟੁਨਟੁਨ ਯਾਦਵ ਅਤੇ ਹਰਪਾਲ ਸਿੰਘ ਸ਼ਾਮਿਲ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਮੋਦੀ ਸਰਕਾਰ ਖ਼ਿਲਾਫ਼ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ 22 ਜੂਨ ਨੂੰ – ਆਗੂ
Next articleਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਦੌਲਤ ਬਲਾਚੌਰ ਹਲਕੇ ਦੇ ਕੰਢੀ ਖੇਤਰ ਲਈ ਵਰਦਾਨ ਸਾਬਤ ਹੋ ਰਹੀ 214 ਕਰੋੜ ਦੀ ‘ਕਾਠਗੜ੍ਹ ਲਿਫਟ ਇਰੀਗੇਸ਼ਨ ਸਕੀਮ’ : ਚੇਅਰਮੈਨ ਸਤਨਾਮ ਚੇਚੀ ਜਲਾਲਪੁਰ