ਭੀਖੀ, (ਸਮਾਜ ਵੀਕਲੀ) ( ਕਮਲ ਜਿੰਦਲ ) ਬਰਨਾਲਾ ਮੇਨ ਚੌਂਕ ਵਿੱਚ ਪਿਛਲੇ ਦਿਨੀ ਟ੍ਰੈਫਿਕ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਲੋਕਾਂ ਦੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਚੈਕਿੰਗ ਕਰਦਿਆਂ ਡੀਐਸਪੀ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਮਾਨਯੋਗ ਐਸਐਸਪੀ ਆਈਪੀਐਸ ਭਾਗੀਰਥ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਅੰਦਰ ਲੋਕਾਂ ਨੂੰ ਸੁਰੱਖਿਆ ਮੁਹੱਇਆ ਕਰਵਾਉਣਾ ਪੁਲਿਸ ਦਾ ਮੁੱਖ ਮਕਸਦ ਹੈ ਅਤੇ ਸ਼ਹਿਰ ਅੰਦਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਵੀ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਕੋਈ ਬਿਨਾਂ ਨੰਬਰ ਪਲੇਟ, ਬਿਨਾਂ ਕਾਗਜ਼ਾਂ ਤੋਂ ਆਪਣੇ ਕਿਸੇ ਵੀ ਵਹਾਣ ਦੀ ਵਰਤੋਂ ਨਾ ਕਰਨ, ਕਿਉਂਕਿ ਬਿਨਾਂ ਨੰਬਰ ਪਲੇਟ ਤੇ ਬਿਨਾਂ ਕਾਗਜ਼ਾਂ ਤੋਂ ਕੁਝ ਸ਼ਰਾਰਤੀ ਅਨਸਰ ਵਾਰਦਾਤਾਂ ਨੂੰ ਅੰਜਾਮ ਦੇ ਕੇ ਦੌੜ ਜਾਂਦੇ ਹਨ । ਉਹਨਾਂ ਕਿਹਾ ਕਿ ਅੱਜ ਬਰਨਾਲਾ ਚੌਂਕ ਵਿੱਚ ਰੁਟੀਨ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਅਤੇ ਲੋਕਾਂ ਨੂੰ ਸਖਤ ਹਦਾਇਤ ਦਿੱਤੀ ਜਾ ਰਹੀ ਹੈ ਕਿ ਉਹ ਬਿਨਾਂ ਨੰਬਰ ਪਲੇਟਾਂ ਅਤੇ ਬਿਨਾਂ ਕਾਗਜ਼ਾਂ ਤੋਂ ਵਹਾਨਾ ਦੀ ਵਰਤੋਂ ਨਾ ਕਰਨ। ਭੀਖੀ ਵਿੱਚ ਟਰੈਫਿਕ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਥਾਣਾ ਭਿੱਖੀ ਦੇ ਐਸਐਚ ਓ ਸੁਖਜੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਨਾਲ ਮੀਟਿੰਗ ਕਰ ਚੁੱਕੇ ਹਨ ਅਤੇ ਰੇੜੀਆਂ ,ਟਰਾਲੀਆਂ ਅਤੇ ਖਰਚ ਰੇੜੀਆਂ ਦੇ ਸਮਾਨ ਵੇਚਣ ਵਾਲਿਆਂ ਨੂੰ ਹਦਾਇਤ ਦੇ ਦਿੱਤੀ ਗਈ ਹੈ ਕਿ ਉਹ ਟਰੈਫਿਕ ਵਿੱਚ ਵਿਘਨ ਨਾ ਪਾਉਣ ਅਗਰ ਫਿਰ ਵੀ ਕੋਈ ਰੇਹੜੀਆ ਨੂੰ ਸੜਕਾਂ ਉੱਤੇ ਲਗਾਕੇ ਟ੍ਰੈਫਿਕ ਵਿੱਚ ਵਿਘਨ ਪਾਉਂਦਾ ਹੈ ਤਾਂ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj