ਜੋਨਲ ਟੂਰਨਾਮੈਂਟ’ਚ ਸਰਕਾਰੀ ਹਾਈ ਸਮਾਰਟ ਸਕੂਲ ਹੈਬਤਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ (ਕੌੜਾ)– ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਰਦਾਰ ਬਿਕਰਮਜੀਤ ਸਿੰਘ ਥਿੰਦ (ਸਟੇਟ ਐਵਾਰਡੀ) ਜੀ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਜ਼ੋਨਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸਕੂਲ ਇਨਚਾਰਜ਼ ਸ਼੍ਰੀਮਤੀ ਸੁਖਵਿੰਦਰ ਕੌਰ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕੇ ਇਹਨਾਂ ਖੇਡਾਂ, ਚ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀ ਪ੍ਰਤਿਭਾ ਦਾ ਸਬੂਤ ਦਿੰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਜਗਜੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਦੱਸਿਆ ਕੇ ਸੁਲਤਾਨਪੁਰ ਲੋਧੀ ਬਲਾਕ – 1 ਦੀਆਂ ਇਹਨਾਂ ਸਕੂਲ ਖੇਡਾਂ, ਚ ਸਕੂਲ ਦੀ ਅੰਡਰ 14 ਟੀਮ (ਕਬੱਡੀ ਲੜਕੇ) ਪਹਿਲਾ ਅਤੇ ਅੰਡਰ-14 ਟੀਮ (ਰੱਸਾ-ਕਸੀ) ਪਹਿਲਾ ਸਥਾਨ ਹਾਸਲ ਕਰਨ, ਚ ਕਾਮਯਾਬ ਰਹੀ ਜੋ ਕੇ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਦਿਖਾਏ ਗਏ ਇਸ ਸ਼ਾਨਦਾਰ ਪ੍ਰਦਰਸ਼ਨ ਦਾ ਪੂਰਾ ਸਿਹਰਾ ਸਕੂਲ ਦੇ ਬਹੁਤ ਹੀ ਮਿਹਨਤੀ ਅਧਿਆਪਕਾ ਸ਼੍ਰੀਮਤੀ ਕਮਲਜੀਤ ਕੌਰ (ਪੀ. ਟੀ ਆਈ) ਨੂੰ ਜਾਂਦਾ ਹੈ ਜਿਨ੍ਹਾਂ ਨੇ  ਵੱਖ-ਵੱਖ ਖੇਡਾਂ ਲਈ ਵਿਦਿਆਰਥੀਆਂ  ਨੂੰ ਬਹੁਤ ਹੀ ਲਗਨ ਨਾਲ਼ ਤਿਆਰੀ ਕਰਵਾਈ। ਇਸ ਮੌਕੇ ਸਲਵਿੰਦਰ ਕੌਰ,ਆਸ਼ੂ ਚੋਪੜਾ, ਇੰਦਰਵੀਰ ਅਰੋੜਾ, ਦਲਬੀਰ ਕੌਰ,ਸੁਮਨ ਬਾਲਾ, ਸੁਖਜਿੰਦਰ ਸਿੰਘ, ਹਰਮਨਦੀਪ ਸਿੰਘ ਅਤੇ ਅਮਿਤਪਾਲ ਸਿੰਘ ਹਾਜ਼ਰ ਸਨ।
 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਰਹੂਮ ਅਧਿਆਪਕ ਸਾਥੀਆਂ ਦੀ ਯਾਦ ਨੂੰ ਸਮਰਪਿਤ ਕੀਤੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਬੇਟੀ ਦਿਵਸ ਮਨਾਇਆ