ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਪੰਜਾਬ ਨਾਲੋਂ ਸਸਤਾ , ਮੁਹਾਲੀ ਦੇ ਪੰਪਾਂ ’ਤੇ ਪਸਰੀ ਸੁੰਨ

 

ਚੰਡੀਗੜ੍ਹ (ਸਮਾਜ ਵੀਕਲੀ):  ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਪੰਜਾਬ ਨਾਲੋਂ ਸਸਤਾ ਮਿਲ ਰਿਹਾ ਹੈ। ਇਸ ਕਾਰਨ ਮੁਹਾਲੀ ਦੇ ਪੈਟਰੋਲ ਪੰਪਾਂ ’ਤੇ ਸੁੰਨ ਪਸਰੀ ਹੋਈ ਹੈ। ਮੁਹਾਲੀ ਵਿੱਚ ਪੈਟਰੋਲ ਤੇ ਡੀਜ਼ਲ ਨਾਲ ਲਗਦੇ ਸੂਬਿਆਂ ਤੋਂ ਮਹਿੰਗਾ ਹੈ। ਹਰਿਆਣਾ ਅਤੇ ਹਿਮਾਚਲ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ ਪਰ ਪੰਜਾਬ ਵੱਲੋਂ ਅਜਿਹਾ ਐਲਾਨ ਨਹੀਂ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੁ਼ੱਕਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਕੀਮਤਾਂ ਘਟਾਉਣ ਦੀ ਚਾਹਵਾਨ ਹੈ ਪਰ ਇਸ ਸਬੰਧੀ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘੱਟ ਹੋਣ ਬਾਅਦ ਜਿਥੇ ਚੰਡੀਗੜ੍ਹ ਵਿੱਚ ਵਾਹਨਾਂ ਦੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ ਉਥੇ ਮੁਹਾਲੀ ਦੇ ਪੰਪ ਖਾਲੀ ਪਏ ਹਨ। ਮੁਹਾਲੀ ਜ਼ਿਲ੍ਹਾ ਚੰਡੀਗੜ੍ਹ ਦੇ ਨਾਲ ਲਗਦਾ ਹੈ ਇਸ ਲਈ ਜ਼ਿਲ੍ਹੇ ਦੇ ਲੋਕ ਚੰਡੀਗੜ੍ਹ ਵਿੱਚ ਪੈਟਰੋਲ ਤੇ ਡੀਜ਼ਲ ਭਰਵਾ ਰਹੇ ਹਨ। ਅੱਜ ਉਮੀਦ ਸੀ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗ ਕਰਕੇ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ ਪਰ ਜਾਣਕਾਰੀ ਮਿਲੀ ਹੈ ਕਿ ਮੀਟਿੰਗ ਰੱਦ ਹੋ ਗਈ ਹੈ। ਮੁਹਾਲੀ ਵਿੱਚ ਡੀਜ਼ਲ 89.80 ਅਤੇ ਪੈਟਰੋਲ 106.16 ਰੁਪਏ ਪ੍ਰਤੀ ਲਿਟਰ, ਜਦੋਂ ਕਿ ਚੰਡੀਗੜ੍ਹ ਵਿੱਚ ਡੀਜ਼ਲ 80.90 ਅਤੇ ਪੈਟਰੋਲ 94.23 ਰੁਪਏ ਪ੍ਰਤੀ ਲਿਟਰ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਨੈਗੇਟਿਵ ਰਿਪੋਰਟ ਜ਼ਰੂਰੀ
Next article5 dead, 12 injured in Maha hospital ICU blaze