ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਜੀ ਵਲੋਂ ਕੇਂਦਰ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਗਿਆ ਹੈ। ਲੱਕੀ ਨੇ ਆਪਣੇ ਜਾਰੀ ਬਿਆਨ ਵਿੱਚ ਕਿਹਾ ਕਿ ਮੌਜੂਦਾ ਅੰਤਰਰਾਸ਼ਟਰੀ ਪ੍ਰਸਥਿਤੀਆਂ , ਖ਼ਾਸ ਕਰਕੇ ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਏ ਵਾਧੇ ਨਾਲ ਸਾਰੀ ਦੁਨੀਆ ਪ੍ਰਭਾਵਿਤ ਹੋ ਰਹੀ ਹੈ। ਇਸ ਮੁਸ਼ਕਲ ਸਮੇਂ ਵਿੱਚ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਇਜ਼ ਡਿਊਟੀ ਵਿੱਚ 10-10 ਰੁਪਏ ਦੀ ਕਟੌਤੀ ਕਰਕੇ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਲੱਕੀ ਨੇ ਕਿਹਾ ਕਿ ਇਹ ਫੈਸਲਾ ਲੋਕ ਹਿੱਤ ਵਿੱਚ ਲਿਆ ਗਿਆ ਇੱਕ ਸਰਾਹਣਯੋਗ ਕਦਮ ਹੈ, ਜਿਸ ਨਾਲ ਮਹਿੰਗਾਈ ਦੇ ਬੋਝ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਆਮ ਲੋਕਾਂ ਨੂੰ ਆਰਥਿਕ ਤੌਰ ‘ਤੇ ਸਹੂਲਤ ਪ੍ਰਾਪਤ ਹੋਵੇਗੀ। ਇਸ ਨਾਲ ਨਾ ਸਿਰਫ਼ ਯਾਤਰਾ ਖਰਚ ਘਟੇਗਾ, ਬਲਕਿ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ‘ਤੇ ਵੀ ਸਕਾਰਾਤਮਿਕ ਅਸਰ ਪਵੇਗਾ।ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾਂ ਲੋਕ ਭਲਾਈ ਦੇ ਫੈਸਲੇ ਲੈਂਦੀ ਆ ਰਹੀ ਹੈ ਅਤੇ ਇਹ ਕਦਮ ਵੀ ਉਸਦੀ ਜਨਤਾ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।ਅੰਤ ਵਿੱਚ ਉਨ੍ਹਾਂ ਨੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਨੇਤ੍ਰਿਤਾ ਹੇਠ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਜਨਤਾ ਦੀ ਭਲਾਈ ਨੂੰ ਸਦਾ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



