ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੂੰ ਫੋਨ ਕਰਕੇ ਰੂਸ ਉੱਤੇ ਆਰਥਿਕ ਪਾਬੰਦੀਆਂ ਦੀ ਚੱਲ ਰਹੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਯੂਕਰੇਨ ਲਈ ਅਮਰੀਕੀ ਫੌਜੀ, ਮਾਨਵੀ ਅਤੇ ਆਰਥਿਕ ਸਹਿਯੋਗ ਵਧਾਉਣ ਬਾਰੇ ਗੱਲਬਾਤ ਕੀਤੀ। ਵ੍ਹਾਈਟ ਹਾਊਸ ਨੇ ਕਿਹਾ ਕਿ ਦੋਵਾਂ ਨੇਤਾਵਾਂ ਵਿਚਾਲੇ 30 ਮਿੰਟ ਤੋਂ ਵੱਧ ਦੀ ਗੱਲਬਾਤ ਦੌਰਾਨ ਰੂਸ ਅਤੇ ਯੂਕਰੇਨ ਵਿਚਾਲੇ ਗੱਲਬਾਤ ‘ਤੇ ਵੀ ਚਰਚਾ ਹੋਈ ਪਰ ਵੇਰਵੇ ਨਹੀਂ ਦਿੱਤੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly