ਸੰਭਲ— ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲੇ ਤੋਂ ਸੋਮਵਾਰ ਨੂੰ ਇਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਸੰਭਲ ਦੇ ਰਾਜਪੁਰਾ ਥਾਣਾ ਖੇਤਰ ਵਿੱਚ ਅੱਜ ਸਵੇਰੇ ਇੱਕ ਪਿਕਅੱਪ ਨੇ ਸੜਕ ਕਿਨਾਰੇ ਬੈਠੇ ਲੋਕਾਂ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ 4 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਪਿਕਅੱਪ ਗੱਡੀ ਦੇ ਡਰਾਈਵਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।
ਇਸ ਮਾਮਲੇ ਸਬੰਧੀ ਇਲਾਕਾ ਪੁਲਿਸ ਮੁਖੀ ਕ੍ਰਿਸ਼ਨ ਕੁਮਾਰ ਵਿਸ਼ਨੋਈ ਨੇ ਦੱਸਿਆ ਹੈ ਕਿ ਅੱਜ ਸਵੇਰੇ ਕਰੀਬ ਛੇ ਵਜੇ ਰਾਜਪੁਰਾ ਥਾਣਾ ਖੇਤਰ ਵਿੱਚ ਪਿੰਡ ਭੋਪਤਪੁਰ ਦੇ ਕੁਝ ਲੋਕ ਸੜਕ ਕਿਨਾਰੇ ਬੈਠੇ ਸਨ। ਇਸੇ ਦੌਰਾਨ ਗਾਵਾ ਸਾਈਡ ਤੋਂ ਆ ਰਹੀ ਇੱਕ ਪਿਕਅੱਪ ਵੈਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ ‘ਚ 5 ਹੋਰ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly