HOME ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਸੇਵਾ ਤੇ ਸਿਮਰਨ ਦਾ...

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਸੇਵਾ ਤੇ ਸਿਮਰਨ ਦਾ ਮੁਜੱਸਮਾ ਸਨ- ਬੈਨੀਪਾਲ

1

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਅਯੋਜਿਤ ਗਿਆ ਕੀਤੇ ਗਏ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਸੇਵਾ ਤੇ ਸਿਮਰਨ ਦਾ ਮੁਜੱਸਮਾ ਸਨ । ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੇ ਨਿਸ਼ਕਾਮ ਸੇਵਾ ਕਾਰਜਾਂ ਅਤੇ ਵਾਤਾਵਰਨ ਦੀ ਸੰਭਾਲ ਨੂੰ ਸਮਰਪਿਤ ਕਰਕੇ ਸੰਸਾਰ ਅੰਦਰ ਸੇਵਾ ਭਾਵਨਾ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀਆਂ ਸਿੱਖਿਆਵਾਂ ਤੇ ਸੇਵਾ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋਂ ਵੱਧ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜ ਕੇ ਦੀਨ ਦੁਖੀਆਂ ਦੀ ਸੇਵਾ ਲਈ ਆਪਣੇ ਕਾਰਜ ਹੋਰ ਤੇਜ਼ ਕਰਨੇ ਪੈਣਗੇ ਤਾਂ ਹੀ ਗੁਰੂ ਨਾਨਕ ਸਾਹਿਬ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਤੋਂ ਪਹਿਲਾਂ ਬਰਸੀ ਪੁਰਬ ਨੂੰ ਸਮਰਪਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਕਥਾਵਾਚਕ ਗਿਆਨੀ ਸੁਖਵਿੰਦਰ ਸਿੰਘ ਯੂ.ਕੇ. ਵਾਲਿਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਨੂੰ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਗਤ ਪੂਰਨ ਸਿੰਘ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ, ਬਲਬੀਰ ਸਿੰਘ ਤਰਲੋਕ ਸਿੰਘ ਸਚਦੇਵਾ, ਜਗਮੋਹਨ ਸਿੰਘ, ਸਰਬਜੀਤ ਸਿੰਘ ਆਦਿ ਨੇ ਜੈਕਾਰਿਆਂ ਦੀ ਗੂੰਜ ਵਿੱਚ ਕਥਾਵਾਚਕ ਗਿਆਨੀ ਸੁਖਵਿੰਦਰ ਸਿੰਘ ਯੂ.ਕੇ. ਵਾਲਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਹਨਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਯਸ਼ਪਾਲ ਸਿੰਘ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਤੇਜਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ,  ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਾਉਣ ਦਾ ਮਹੀਨਾ
Next articleਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ