HOME ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਜੀ ਆਸਰੋਂ ਦਾ ਸਲਾਨਾ ਜੋੜ ਮੇਲਾ ਬੜੀ...

ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਜੀ ਆਸਰੋਂ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

2

ਬਰਜਿੰਦਰਾ ਹਸਪਤਾਲ ਰੋਪੜ੍ਹ ਵਲੋਂ ਫ੍ਰੀ ਮੈਡੀਕਲ ਚੈੱਕਅਪ ਕੈੰਪ ਅਤੇ ਖੂਨਦਾਨ ਕੈਂਪ ਲਗਾਇਆ ਜਿਸ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਕੈਂਪ ਦਾ ਲਾਹਾ ਲਿਆ 

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਨਅਤੀ ਖੇਤਰ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਜੀ ਦਾ ਸਲਾਨਾ ਜੋੜ ਮੇਲਾ ਅਤੇ ਸਵਰਗੀ ਗੱਦੀਨਸ਼ੀਨ ਬਾਬਾ ਕਿਹਰ ਸਿੰਘ ਜੀ ਦੀ ਬਰਸੀ ਸਮਾਗਮ ਮੌਜੂਦਾ ਗੱਦੀਨਸ਼ੀਨ ਬਾਬਾ ਸੱਤਪਾਲ ਜੀ ਦੀ ਰਹਿਨੁਮਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭੋਗ  ਪਾਉਣ ਉਪਰੰਤ ਰਾਗੀ ਜਥਿਆਂ ਨੇ  ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸਥਾਨ ਤੇ ਚਾਦਰ ਚੜਾਉਣ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ।ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਚੇਅਰਮੈਨ ਐਸ ਸੀ ਕਮਿਸ਼ਨ ਪੰਜਾਬ  ਜਸਵੀਰ ਸਿੰਘ ਗੜ੍ਹੀ ਨੇ ਪਹੁੰਚ ਕੇ ਹਾਜ਼ਰੀ ਲਗਵਾਈ ਅਤੇ ਉਨ੍ਹਾਂ ਕਿਹਾ ਕਿ ਮੈਂ ਅੱਜ ਤੋਂ 25 ਸਾਲ ਪਹਿਲਾਂ ਇਸ ਸਥਾਨ ਤੇ ਆਇਆ ਸੀ ਅਤੇ ਅੱਜ ਫਿਰ ਤੋਂ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਇਹ ਧਾਰਮਿਕ ਸਮਾਗਮ ਸਾਨੂੰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਡੇਰੇ ਵਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪੰਜਾਬ ਦੀਆਂ ਨਾਮਵਰ ਗਾਇਕ ਪਾਰਟੀਆਂ ਵਲੋਂ ਦੁਪਹਿਰ ਤੋਂ ਰਾਤ ਤੱਕ ਲਗਾਤਾਰ ਧਾਰਮਿਕ ਗੀਤਾਂ ਨਾਲ ਸੰਗਤਾਂ ਨੂੰ ਆਪਣੇ ਨਾਲ ਜੋੜੀ ਰੱਖਿਆ ਗਿਆ।ਇਸ ਮੌਕੇ ਬਰਜਿੰਦਰਾ ਹਸਪਤਾਲ ਰੋਪੜ੍ਹ ਦੇ ਸਹਿਯੋਗ ਨਾਲ ਫ੍ਰੀ ਮੈਡੀਕਲ ਚੈੱਕਅਪ ਕੈੰਪ ਅਤੇ ਖੂਨਦਾਨ ਕੈਂਪ ਲਗਾਇਆ ਲਗਾਇਆ ਗਿਆ ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਖੂਨਦਾਨ ਕੀਤਾ ਅਤੇ ਲੋੜਵੰਦ ਮਰੀਜਾਂ ਨੂੰ ਚੈੱਕਅੱਪ ਕਰਕੇ ਫ੍ਰੀ ਦਵਾਈਆ ਦਿੱਤੀਆਂ ਗਈਆਂ ਇਸ ਮੌਕੇ ਸਮੂਹ ਸੰਗਤਾਂ ਲਈ ਸਵੇਰ ਤੋਂ ਚਾਹ ਪਕੌੜਿਆਂ,ਠੰਡੇ ਪਾਣੀ ਦੀ ਛਬੀਲ,ਕੋਲਡ ਡਰਿੰਕ ਦੀ ਛਬੀਲ, ਕੁਲਫੀਆਂ ਦੀ ਛਬੀਲ ਅਤੇ ਬਾਬਾ ਜੀ ਦੇ ਅਤੁੱਟ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ :-ਡਾ. ਲੇਖ ਰਾਜ
Next articleਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ “ਸੇਵਾ ਰਤਨ ਐਵਾਰਡ” ਨਾਲ ਕੀਤਾ ਸਨਮਾਨਿਤ