ਫਿਲੌਰ (ਸਮਾਜ ਵੀਕਲੀ) ਅੱਪਰਾ (ਦੀਪਾ)- ਕਰੀਬੀ ਪਿੰਡ ਥਲਾ ਵਿਖੇ ਸਥਿਤ ਗੁਰਦੁਆਰਾ ਝੰਡਾ ਸਾਹਿਬ ਬਾਬਾ ਹਰਦਿਆਲ ਸਿੰਘ ਜੀ ਥਲਾ ਵਿਖੇ ਸੰਤ ਕਬੀਰ ਜੀ ਦੀ ਯਾਦ ਵਿੱਚ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਭਾਈ ਦਲਵਿੰਦਰ ਸਿੰਘ ਅੱਪਰਾ ਨੇ ਸੰਤ ਕਬੀਰ ਸਾਹਿਬ ਜੀ ਦੇ ਜੀਵਨ, ਸੋਚ ਤੇ ਫਲਸਫੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਬੋਲਦਿਆਂ ਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸੰਤ ਕਬੀਰ ਸਾਹਿਬ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ ਹੈ ਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਸ ਅਮਰੀਕ ਸਿੰਘ ਥਲਾ, ਨੰਬਰਦਾਰ ਪ੍ਰੇਮ ਲਾਲ ਢੱਕ ਮਜਾਰਾ ਸਾਬਕਾ ਸਰਪੰਚ, ਗੁਰਦਿਆਲ ਸਿੰਘ ਤੇਂਹਿਗ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।ਸਮਾਗਮ ਦੌਰਾਨ ਅਤੁੱਟ ਲੰਗਰ ਵੀ ਵਰਤਾਏ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



