HOME ਪਲਾਨਿੰਗ ਬੋਰਡ ਚੇਅਰਮੈਨ ਫੰਡ ਰਾਹੀਂ ਹਲਕਾ ਬਾਲਾਚੌਰ ਦੇ ਵਿਕਾਸ ਲਈ 1.70 ਕਰੋੜ...

ਪਲਾਨਿੰਗ ਬੋਰਡ ਚੇਅਰਮੈਨ ਫੰਡ ਰਾਹੀਂ ਹਲਕਾ ਬਾਲਾਚੌਰ ਦੇ ਵਿਕਾਸ ਲਈ 1.70 ਕਰੋੜ ਰੁਪਏ ਸਮਰਪਿਤ; ਅਹੁਦੇ ਦਾ ਮਕਸਦ ਸਨਮਾਨ ਨਹੀਂ, ਬਲਕਿ ਲੋਕ ਸੇਵਾ ਹੈ: ਚੇਅਰਮੈਨ ਸਤਨਾਮ ਜਲਾਲਪੁਰ

2
ਪਲਾਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਪਲਾਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਨੇ ਪਿਛਲੇ 4 ਸਾਲਾਂ ਦੌਰਾਨ ਲੋਕ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਕੀਤੇ ਗਏ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਲਾਨਿੰਗ ਬੋਰਡ ਚੇਅਰਮੈਨ ਫੰਡ ਰਾਹੀਂ ਹਲਕਾ ਬਾਲਾਚੌਰ ਦੇ ਲੋਕਾਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ 4 ਸਾਲਾਂ ਦੇ ਅਰਸੇ ਦੌਰਾਨ 1,70,00,000 ਰੁਪਏ ਦੀ ਰਾਸ਼ੀ ਪੂਰੀ ਤਰ੍ਹਾਂ ਸਮਰਪਿਤ ਕੀਤੀ ਗਈ ਹੈ। ਚੇਅਰਮੈਨ ਜਲਾਲਪੁਰ ਨੇ ਵਿਸ਼ੇਸ਼ ਤੌਰ ‘ਤੇ ਆਖਿਆ ਕਿ ਉਨ੍ਹਾਂ ਦੇ ਲਈ ਅਹੁਦੇ ਦਾ ਮਕਸਦ ਕੋਈ ਨਿੱਜੀ ਸਨਮਾਨ ਹਾਸਲ ਕਰਨਾ ਨਹੀਂ ਹੈ, ਸਗੋਂ ਲੋਕਾਂ ਦੀ ਸੱਚੀ ਸੇਵਾ ਕਰਨਾ ਅਤੇ ਇਲਾਕੇ ਦਾ ਵਿਕਾਸ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ। ਆਪਣੇ ਬਿਆਨ ਵਿੱਚ ਫੰਡਾਂ ਦੀ ਵਰਤੋਂ ਅਤੇ ਮੁੱਖ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਚੇਅਰਮੈਨ ਨੇ ਕਿਹਾ ਕਿ ਹਲਕੇ ਦੇ ਅਨੇਕਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਇਸ ਫੰਡ ਰਾਹੀਂ ਭਰਪੂਰ ਸਹਿਯੋਗ ਦਿੱਤਾ ਗਿਆ ਹੈ ਤਾਂ ਜੋ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਇਲਾਕੇ ਦੇ ਧਾਰਮਿਕ ਅਸਥਾਨਾਂ, ਸਮਾਜਿਕ ਸੰਸਥਾਵਾਂ, ਸਿੱਖਿਆ ਦੇ ਸੁਧਾਰ ਅਤੇ ਆਮ ਜਨਤਾ ਦੀ ਭਲਾਈ ਦੇ ਕਾਰਜਾਂ ਲਈ ਵਿਸ਼ੇਸ਼ ਤੌਰ ‘ਤੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁੱਖ ਲੋੜਾਂ ਅਤੇ ਸਮੱਸਿਆਵਾਂ ਨੂੰ ਹਮੇਸ਼ਾ ਪਹਿਲ ਦੇ ਆਧਾਰ ‘ਤੇ ਸੁਣਿਆ ਗਿਆ ਹੈ, ਜਿਸ ਸਦਕਾ ਹਲਕੇ ਦੇ ਵਿਕਾਸ ਨੂੰ ਇੱਕ ਨਵੀਂ ਰਫ਼ਤਾਰ ਮਿਲੀ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬੋਰਡ ਵੱਲੋਂ ਹਮੇਸ਼ਾ ਇੱਕ ਪਾਰਦਰਸ਼ੀ, ਜਵਾਬਦੇਹ ਅਤੇ ਲੋਕਾਂ ਦੇ ਭਰੋਸੇ ‘ਤੇ ਖ਼ਰਾ ਉਤਰਨ ਵਾਲਾ ਨਿਜ਼ਾਮ ਚਲਾਉਣ ਦਾ ਸੁਹਿਰਦ ਯਤਨ ਕੀਤਾ ਗਿਆ ਹੈ। ਚੇਅਰਮੈਨ ਸਤਨਾਮ ਜਲਾਲਪੁਰ ਨੇ ਆਖਰ ਵਿੱਚ ਦੁਹਰਾਇਆ ਕਿ ਇਹ 4 ਸਾਲ ਪੂਰੀ ਤਰ੍ਹਾਂ ਲੋਕ ਭਲਾਈ ਨੂੰ ਸਮਰਪਿਤ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕਾ ਬਾਲਾਚੌਰ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਦੀ ਇਸ ਲਹਿਰ ਨੂੰ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਰਹੀਆਂ ਹਨ ਹਾਦਸੇ ਨੂੰ ਸੱਦਾ
Next articleਡੰਡਾ ਤੰਤਰ ਨਾਲ ਬਹੁਤੀ ਦੇਰ ਨਹੀਂ ਚੱਲਦੀਆਂ ਸਰਕਾਰਾਂ: ਵਿਕਰਮ ਸਿੰਘ ਬਾਜਵਾ