HOME ਪਲੈਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਦਾ ‘ਤੰਦੂਰੀ ਅੱਡਾ’ ਰੈਸਟੋਰੈਂਟ...

ਪਲੈਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਦਾ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਹੋਇਆ ਨਿੱਘਾ ਸਵਾਗਤ

1
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨਗਰ ਦੇ ਆਮ ਆਦਮੀ ਪਾਰਟੀ ਦੇ ਮਿਹਨਤੀ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ ਚੇਚੀ ਨੂੰ ਪੰਜਾਬ ਸਰਕਾਰ ਵੱਲੋਂ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਇਲਾਕੇ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਖੁਸ਼ੀ ਦੇ ਤਹਿਤ ਇੱਥੋਂ ਦੇ ਮਸ਼ਹੂਰ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਪ ਆਗੂ ਕਰਨ ਪਾਠਕ,ਸੀਨੀਅਰ ਆਪ ਆਗੂ ਦਿਨੇਸ਼ ਸੂਰੀ ਅਤੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਵੱਲੋਂ ਸਾਂਝੇ ਤੌਰ ‘ਤੇ ਸਾਥੀਆਂ ਸਮੇਤ ਨਵ-ਨਿਯੁਕਤ ਚੇਅਰਮੈਨ ਸੰਜੀਵ ਚੌਧਰੀ ਚੇਚੀ ਦਾ ਉੱਥੇ ਪਹੁੰਚਣ ‘ਤੇ ਫੁੱਲਾਂ ਦੇ ਹਾਰ ਪਾ ਕੇ ਬਹੁਤ ਹੀ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਅਤੇ ਭਰਵੇਂ ਇਕੱਠ ਦੌਰਾਨ ਆਮ ਆਦਮੀ ਪਾਰਟੀ ਦੇ ਐਮ.ਸੀ. (ਕੌਂਸਲਰ), ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਵੱਡੀ ਗਿਣਤੀ ਵਿੱਚ ਹੋਰ ਪ੍ਰਮੁੱਖ ‘ਆਪ’ ਆਗੂ ਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮਿਲਣੀ ਦੌਰਾਨ ਸਾਰੀਆਂ ਹਾਜ਼ਰ ਸ਼ਖਸ਼ੀਅਤਾਂ ਨੇ ਇਕੱਠੇ ਬੈਠ ਕੇ ਦੁਪਹਿਰ ਦਾ ਖਾਣਾ (ਲੰਚ) ਕੀਤਾ। ਲੰਚ ਦੌਰਾਨ ਬਹੁਤ ਹੀ ਸੁਖਾਵੇਂ ਅਤੇ ਖੁਸ਼ਗਵਾਰ ਮਾਹੌਲ ਵਿੱਚ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਜ਼ਿਆਦਾ ਮਜ਼ਬੂਤ ਕਰਨ ਸਬੰਧੀ ਬਹੁਤ ਹੀ ਅਹਿਮ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਹਾਜ਼ਰ ਆਗੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਸਭਨਾ ਨਾਲ ਮਿਲ ਬੈਠ ਕੇ ਬਹੁਤ ਖੁਸ਼ੀ ਅਤੇ ਅਨੰਦ ਦੀ ਅਨੁਭੂਤੀ ਹੋਈ ਹੈ। ਅਜਿਹੇ ਪ੍ਰੋਗਰਾਮ ਆਪਸੀ ਸਾਂਝ ਅਤੇ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਲਾਹੇਵੰਦ ਸਿੱਧ ਹੁੰਦੇ ਹਨ। ਨਵ-ਨਿਯੁਕਤ ਚੇਅਰਮੈਨ ਸੰਜੀਵ ਚੌਧਰੀ ਚੇਚੀ ਨੇ ਇਸ ਵੱਡੇ ਮਾਣ-ਸਤਿਕਾਰ ਲਈ ਸਾਰੇ ਸਾਥੀਆਂ ਅਤੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਤਿੰਦਰ ਕੁਮਾਰ ਰਿੰਕੂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦੇ ਚੇਅਰਮੈਨ ਨਿਯੁਕਤ