ਕਪੂਰਥਲਾ, 15 ਜੁਲਾਈ, (ਕੌੜਾ)- ਆਪਣਾ ਪੰਜਾਬ ਫਾਊਂਡੇਸ਼ਨ ਜੋ ਕਿ ਸਿਹਤ ਸਿੱਖਿਆ ਅਤੇ ਵਾਤਾਵਰਣ ਦੀ ਸੰਭਾਲ ਦੇ ਵਿਸ਼ਿਆਂ ਨੂੰ ਸਮਰਪਿਤ ਸੰਸਥਾ ਹੈ ।ਜਿਸ ਵੱਲੋਂ ਵਾਤਾਵਰਣ ਦੀ ਸੰਭਾਲ ਸਬੰਧੀ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ । ਇਸੇ ਲੜੀ ਤਹਿਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਦੇ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ । ਡਾਕਟਰ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਮਿਸ਼ਨ ਹਰਿਆਲੀ 2023 ਨਾਂ ਦੀ ਮੁਹਿੰਮ ਦਾ ਸਾਥ ਪ੍ਰਾਈਵੇਟ ਐਸੋਸੀਏਸ਼ਨ ਆਫ ਪੰਜਾਬ ਤੇ ਹੋਰ ਸੰਸਥਾਵਾਂ ਦੇ ਰਹੀਆਂ ਹਨ।ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਉਚੇਚੇ ਤੌਰ ‘ਤੇ ਸ਼ਾਮਲ ਹੋਏ ਅਤੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਦੇ ਵਿਹੜੇ ਵਿੱਚ ਪੌਦੇ ਲਗਾਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾਂ ਨੇ ਦੱਸਿਆ ਕਿ ਸਾਰੇ ਹੀ ਸਕੂਲ ਦੇ ਵਿਦਿਆਰਥੀਆ ਅਤੇ ਸਟਾਫ ਮੈਂਬਰਾਂ ਨੇ ਇਸ ਮਿਸ਼ਨ ਵਿੱਚ ਹਿੱਸਾ ਲੈਂਦਿਆਂ ਹੋਇਆ ਵੱਡੇ ਪੱਧਰ ‘ਤੇ ਪੌਦੇ ਲਗਾਏ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly