HOME ਪਲੇਵੇਅ ਅਤੇ ਪ੍ਰੀ ਨਰਸਰੀ ਸਕੂਲਾਂ ਦੀ ਰਜਿਸਟਰੇਸ਼ਨ ਲਾਜਮੀ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ

ਪਲੇਵੇਅ ਅਤੇ ਪ੍ਰੀ ਨਰਸਰੀ ਸਕੂਲਾਂ ਦੀ ਰਜਿਸਟਰੇਸ਼ਨ ਲਾਜਮੀ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ

2

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਰਲੀ ਚਾਇਲਡ ਹੁਡ ਕੇਅਰ ਐਂਡ ਐਜੂਕੇਸ਼ਨ ਸਕੀਮ ਤਹਿਤ ਜ਼ਿਲੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇ ਵੇਅ ਸਕੂਲਾਂ ਦੀ ਰਜਿਸਟਰੇਸ਼ਨ ਲਾਜ਼ਮੀ ਹੈ। ਜ਼ਿਲਾ ਪ੍ਰੋਗਰਾਨ ਅਧਿਕਾਰੀ ਜਗਰੂਪ ਸਿੰਘ ਨੇ ਦੱਸਿਆ ਕਿ ਡਾਇਰੈਕਟਰ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਵੇ ਸਕੂਲਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਈਵੇਟ ਸੰਸਥਾਵਾਂ, ਜੋ ਕਿ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਲਈ ਅਰਲੀ ਚਾਇਲਡ ਕੇਅਰ ਅਤੇ ਐਜੂਕੇਸ਼ਨ/ ਪਲੇ ਵੇਅ ਸਕੂਲ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਜਾਂ ਕਰਨਾ ਚਾਹੁੰਦੀਆਂ ਹਨ, ਲਈ ਸਮਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ । ਉਨ੍ਹਾਂ ਦੱਸਿਆ ਕਿ ਜਿਲ੍ਹੇ ਅਧੀਨ ਆਉਂਦੇ ਸਮੂਹ ਪ੍ਰੀ-ਨਰਸਰੀ ਅਤੇ ਪਲੇ ਵੇਅ ਸਕੂਲਾਂ ਦੇ ਪ੍ਰਬੰਧਕ ਆਪਣੇ ਸਕੂਲਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਜਿਲਾ ਪ੍ਰੋਗਰਾਮ ਅਫਸਰ ਦੇ ਦਫਤਰ ਤੋਂ ਐਪਲੀਕੇਸ਼ਨ ਫਾਰਮ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਜਿਸਟਰੇਸ਼ਨ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜਿਲਾ ਪ੍ਰੋਗਰਾਮ ਅਫਸਰ ਨਾਲ ਉਨ੍ਹਾਂ ਦੇ ਦਫ਼ਤਰ ਵਿੰਚ ਸੰਪਰਕ ਕੀਤਾ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਇਸ ਸੰਬੰਧ ਵਿਚ ਹੋਰ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਅਫਸਰ ਨਾਲ ਸੰਪਰਕ ਨੰਬਰ 01823-222322 ਅਤੇ 01823-281798 ‘ਤੇ ਵੀ ਤਾਲਮੇਲ ਕੀਤਾ ਜਾ ਸਕਦਾ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ਜਿਲੇ ਅਧੀਨ ਚੱਲ ਰਹੇ ਸਾਰੇ ਪ੍ਰਾਈਵੇਟ ਸਕੂਲਾਂ ਸੰਸਥਾਵਾਂ ਪਲੇਵੇ ਸਕੂਲ ਜੌ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਲਈ ਕੰਮ ਕਰਦਾ ਹੈ, ਲਈ ਸਰਕਾਰ ਵੱਲੋਂ ਦਿੱਤੇ ਮਾਪਦੰਡ ਨੂੰ ਪੂਰਾ ਕਰਨਾ ਲਾਜਮੀ ਹੈ। ਇਸਲਈ ਪਲੇਵੇ ਸਕੂਲਾਂ/ਪ੍ਰਾਈਵੇਟ ਸਕੂਲਾਂਦੇ ਪ੍ਰਬੰਧਕ ਆਪਣੇ ਸਕੂਲਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਜਲਦ ਤੋਂ ਜਲਦ ਜ਼ਿਲ੍ਹਾ ਪ੍ਰੋਗਰਾਮ ਦਫਤਰ ਵਿਖੇ ਤਾਲਮੇਲ ਕਰਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ
Next articleਦਰਬਾਰ ਬਾਬਾ ਚੁੱਪ ਸ਼ਾਹ ਜੀ ਦਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ