ਨਵੀਂ ਦਿੱਲੀ(ਸਮਾਜ ਵੀਕਲੀ): ਇਸ ਵਰ੍ਹੇ ਦੀ ‘ਪ੍ਰੀਕਸ਼ਾ ਪੇ ਚਰਚਾ’ ਲੜੀ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਉੱਦਮ ਭਾਰਤ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਨਾਲ ਜੁੜਨ ਤੇ ਸਿੱਖਿਆ ਦੇ ਖੇਤਰ ਵਿੱਚ ਉਭਰਦੇ ਰੁਝਾਨਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਮੁਹੱਈਆ ਕਰਵਾਉਂਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ‘ਪ੍ਰੀਕਸ਼ਾ ਪੇ ਚਰਚਾ 2022’ ਦੇ ਪੰਜਵੇਂ ਐਡੀਸ਼ਨ ਵਿੱਚ ਹਿੱਸਾ ਲੈਣ ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਸੇਧ ਲੈਣ ਦਾ ਸੱਦਾ ਦਿੱਤਾ। ਸ੍ਰੀ ਮੋਦੀ ਨੇ ਟਵੀਟ ਕੀਤਾ,‘ਪ੍ਰੀਖਿਆਵਾਂ ਆ ਰਹੀਆਂ ਹਨ ਤੇ ਇਸੇ ਲਈ ‘ਪ੍ਰੀਕਸ਼ਾ ਪੇ ਚਰਚਾ 2022 ਵੀ। ਆਓ, ਅਸੀਂ ਤਣਾਅ-ਮੁਕਤ ਪ੍ਰੀਖਿਆਵਾਂ ਬਾਰੇ ਗੱਲ ਕਰੀਏ ਤੇ ਇੱਕ ਵਾਰ ਮੁੜ ਆਪਣੇ ਬਹਾਦਰ ਪ੍ਰੀਖਿਆ ਯੋਧਿਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਸਮਰਥਨ ਕਰੀਏ।’ –
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly