ਪ੍ਰਧਾਨ ਮੰਤਰੀ ਵੱਲੋਂ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਦੇ ਦੌਰੇ ’ਤੇ ਆਉਣ ਤੋਂ ਇਕ ਦਿਨ ਪਹਿਲਾਂ ਅੱਜ ਇਥੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਡੇਰੇ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,‘‘ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕਰਨ ਦਾ ਮਾਣ ਹਾਸਲ ਹੋਇਆ ਹੈ। ਡੇਰੇ ਵੱਲੋਂ ਸਮਾਜ ਸੇਵਾ ਲਈ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ।’’ ਉਨ੍ਹਾਂ ਇਸ ਸਬੰਧੀ ਟਵਿੱਟਰ ’ਤੇ ਤਸਵੀਰ ਵੀ ਸਾਂਝੀ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਭਾਜਪਾ ਨਾਲ ਰਲ ਕੇ ਚਲਾ ਰਹੇ ਸਨ ਸਰਕਾਰ: ਪ੍ਰਿਯੰਕਾ
Next articleਹਿਜਾਬ ਵਿਵਾਦ: ਫਿਰਕੂ ਤੱਤ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ’ਚ: ਫਾਰੂਕ ਅਬਦੁੱਲਾ