ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਲਿਤ ਆਗੂ ਤੇੇ ਸਾਬਕਾ ਡਿਪਟੀ ਪ੍ਰਧਾਨ ਮੰਤਰੀ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਦਿੱਤੀਆਂ। ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਜ਼ਾਦੀ ਦੀ ਲੜਾਈ ਤੇ ਦੇਸ਼ ਆਜ਼ਾਦੀ ਮਗਰੋਂ ਪਾਏ ‘ਅਸਾਧਾਰਨ’ ਯੋਗਦਾਨ ਨੂੰ ਰਾਸ਼ਟਰ ਹਮੇਸ਼ਾ ਯਾਦ ਰੱਖੇਗਾ। 1908 ਵਿੱਚ ਬਿਹਾਰ ਵਿੱਚ ਜਨਮੇ ਜਗਜੀਵਨ ਰਾਮ ਆਜ਼ਾਦੀ ਘੁਲਾਟੀਏ ਸਨ ਤੇ ਉਹ ਜਵਾਹਰਲਾਲ ਨਹਿਰੂ ਤੇ ਮਗਰੋਂ ਇੰਦਰਾ ਗਾਂਧੀ ਦੀ ਅਗਵਾਈ ਵਾਲੀਆਂ ਸਰਕਾਰਾਂ ’ਚ ਮੰਤਰੀ ਵੀ ਰਹੇ। ਐਮਰਜੈਂਸੀ ਦੌਰਾਨ ਉਹ ਕਾਂਗਰਸ ਨੂੰ ਛੱਡ ਗਏ ਤੇ ਜਨਤਾ ਪਾਰਟੀ ਦੀ ਸਰਕਾਰ ’ਚ ਡਿਪਟੀ ਪ੍ਰਧਾਨ ਮੰਤਰੀ ਵੀ ਰਹੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly