HOME ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਵਿਦਿਆਰਥਣਾਂ ਨੇ ਨੇਪਾਲ ਅੰਤਰਰਾਸ਼ਟਰੀ...

ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਵਿਦਿਆਰਥਣਾਂ ਨੇ ਨੇਪਾਲ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਗੱਡੇ ਜਿੱਤ ਦੇ ਝੰਡ

11

ਇੱਕ ਗੋਲਡ ਅਤੇ ਦੋ ਬ੍ਰਾਂਜ਼ ਮੈਡਲ ਜਿੱਤ ਕੇ ਪੰਜਾਬ, ਜ਼ਿਲ੍ਹੇ ਅਤੇ ਸਕੂਲ ਦਾ ਨਾਂ ਕੀਤਾ ਰੌਸ਼ਨ

ਨਵਾਂਸ਼ਹਿਰ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾ ) : ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ 17ਵੀਂ ਨੇਪਾਲ ਸ਼ੋਟੋਕਨ ਕਰਾਟੇ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦੇ ਝੰਡੇ ਗੱਡੇ ਹਨ। ਇਨ੍ਹਾਂ ਖਿਡਾਰਣਾਂ ਨੇ ਨਾ ਸਿਰਫ਼ ਆਪਣੇ ਸਕੂਲ ਅਤੇ ਜ਼ਿਲ੍ਹੇ, ਸਗੋਂ ਪੰਜਾਬ ਅਤੇ ਭਾਰਤ ਦਾ ਨਾਂ ਵੀ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਸੁਰਿੰਦਰ ਪਾਲ ਅਗਨੀਹੋਤਰੀ (ਸਟੇਟ ਐਵਾਰਡੀ) ਨੇ ਦੱਸਿਆ ਕਿ 2 ਤੋਂ 4 ਜੂਨ ਤੱਕ ਕਰਵਾਈ ਗਈ ਇਸ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਮਾਣ ਵਧਾਇਆ, ਜਦਕਿ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਸ਼ਰਨਦੀਪ ਕੌਰ ਅਤੇ ਨੈਨਾ ਨੇ ਬ੍ਰਾਂਜ਼ ਮੈਡਲ ਹਾਸਲ ਕਰਕੇ ਸ਼ਾਨਦਾਰ ਉਪਲਬਧੀ ਦਰਜ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਖਿਡਾਰਣਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨੇ ਸਕੂਲ ਨੂੰ ਅੰਤਰਰਾਸ਼ਟਰੀ ਖੇਡ ਮੰਚ ’ਤੇ ਨਵੀਂ ਪਹਿਚਾਣ ਦਿਵਾਈ ਹੈ। ਇਸ ਉਪਲਬਧੀ ਨਾਲ ਪੂਰੇ ਸਕੂਲ, ਮਾਪਿਆਂ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸੁਰਿੰਦਰ ਪਾਲ ਅਗਨੀਹੋਤਰੀ ਅਤੇ ਸਮੁੱਚੇ ਸਟਾਫ਼ ਵੱਲੋਂ ਜੇਤੂ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਜੇਤੂ ਖਿਡਾਰਣਾਂ ਦੇ ਕੋਚ ਰਾਮ ਕੁਮਾਰ ਨੇ ਵੀ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ।ਨੇਪਾਲ ਵਿੱਚ ਹੋਈ ਇਸ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਪ੍ਰਾਪਤ ਕੀਤੀ ਇਸ ਵੱਡੀ ਸਫਲਤਾ ਕਾਰਨ ਜੇਤੂ ਖਿਡਾਰਣਾਂ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਅਤੇ ਹੋਰ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਸਾਬਤ ਹੋ ਰਹੀਆਂ ਹਨ ‌।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਐਸ.ਆਈ.ਆਰ. – ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ – ਜ਼ਿਲ੍ਹਾ ਚੋਣ ਅਫ਼ਸਰ
Next articleਬਸਪਾ ਹਾਈ ਕਮਾਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਸਪਾ ਆਗੂ ਪਿੰਡ ਝੋਰੜ ਚ ਵਾਪਰੀ ਘਟਨਾ ਦਾ ਜਾਇਜਾ ਲੈਣ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰਵਾਉਣ ਦਾ ਭਰੋਸਾ ਦਵਾਇਆ