HOME ਪੋਕਸੋ ਐਕਟ ਤੇ ਬਾਲ ਵਿਆਹ ਮੁਕਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਕੋਮਲ ਫਿਲਮ...

ਪੋਕਸੋ ਐਕਟ ਤੇ ਬਾਲ ਵਿਆਹ ਮੁਕਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਕੋਮਲ ਫਿਲਮ ਦੇਖਣ ਲਈ ਕੀਤਾ ਪ੍ਰੇਰਿਤ

ਮਾਲੇਰਕੋਟਲਾ   (ਸਮਾਜ ਵੀਕਲੀ)  (ਕੁਲਵੰਤ ਸਿੰਘ ਮੁਹਾਲੀ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਵਿਖੇ ਵੱਖ-2 ਸਕੂਲਾਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬਾਲ ਸੁਰੱਖਿਆ ਅਫ਼ਸਰ ਮੂਬੀਨ ਕੂਰੈਸੀ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਸਮੇਤ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਕਸੋ ਐਕਟ ਅਤੇ ਬਾਲ ਵਿਆਹ ਮੁਕਤ ਅਭਿਆਨ ਤਹਿਤ ਵਿਦਿਆਰਥੀਆ ਨੂੰ ਕੋਮਲ ਫਿਲਮ ਦੇਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਬੱਚਿਆਂ ਨਾਲ ਹੋਣ ਵਾਲੇ ਯੌਨ ਅਪਰਾਧਾਂ, ਬਾਲ ਵਿਆਹ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਤੋਂ ਬਚਾਅ ਸਬੰਧੀ ਕਾਨੂੰਨੀ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਮੌਕੇ ਬੱਚਿਆਂ ਨੂੰ ਦੱਸਿਆ ਗਿਆ ਕਿ ਬਾਲ ਵਿਆਹ ਬੱਚਿਆਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਹਾਨੀਕਾਰਕ ਹੈ। ਇਸ ਤੋਂ ਇਲਾਵਾ ਟੀਮ ਵੱਲ਼ੋਂ ਪੋਕਸੋ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਜਿਸ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦੇ ਯੌਨ ਸ਼ੋਸ਼ਣ ਨੂੰ ਕਾਨੂੰਨੀ ਅਪਰਾਧ ਮੰਨਿਆ ਜਾਂਦਾ ਹੈ ਅਤੇ ਦੋਸ਼ੀ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।ਇਸ ਮੌਕੇ ਸਕੂਲੀ ਬੱਚਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬਾਲ ਵਿਆਹ ਮੁਕਤ ਅਭਿਆਨ ਨੂੰ ਕਾਮਯਾਬ ਬਣਾਉਣ ਲਈ ਅੱਗੇ ਆਉਣ ਅਤੇ ਸਮਾਜ ਵਿਚ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਬਬੀਤਾ ਕੁਮਾਰੀ, ਲੀਗਲ ਅਫ਼ਸਰ ਗੁਰਜੰਟ ਸਿੰਘ, ਮੀਡੀਆ ਸਹਾਇਕ ਪਰਗਟ ਸਿੰਘ ਤੋਂ ਇਲਾਵਾ ਸਕੂਲ ਦਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੰਗਲਾਦੇਸ਼ ਵਿੱਚ ਭਾਰਤ ਵਿਰੋਧੀ ਪ੍ਰਦਰਸ਼ਨ: ਹਾਦੀ ਦੀ ਮੌਤ ਨਾਲ ਹਿੰਸਾ ਭੜਕੀ, ਅਵਾਮੀ ਲੀਗ ਦਫਤਰਾਂ ‘ਤੇ ਹਮਲੇ; ਸਥਿਤੀ ਕਾਬੂ ਤੋਂ ਬਾਹਰ
Next articleਸੰਘਣੀ ਧੁੰਦ ਦੀ ਚਾਦਰ ਉੱਤਰ ਭਾਰਤ ਨੂੰ ਘੇਰਦੀ ਹੈ, ਜਿਸ ਨਾਲ ਉਡਾਣ ਅਤੇ ਰੇਲ ਸੇਵਾਵਾਂ ਵਿੱਚ ਵਿਘਨ ਪਿਆ; ਗਤੀ ਸੀਮਾਵਾਂ ਲਾਗੂ