ਦੀਨਾ ਸਾਹਿਬ (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਪੰਜਾਬੀ ਲਿਖਾਰੀ ਸਭਾ ਨਿਹਾਲ ਸਿੰਘ ਵਾਲਾ ਵਲੋਂ ਸ਼ਹੀਦ ਭਗਤ ਸਿੰਘ ਤੇ ਸਾਥੀ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ 23 ਮਾਰਚ 2025 ਦਿਨ ਐਤਵਾਰ ਨੂੰ ਪਿੰਡ ਦੀਨਾ ਸਾਹਿਬ ਵਿਖੇ ਸਵੇਰੇ ਦਸ ਵਜੇ ਅਮਰਜੀਤ ਸਿੰਘ ਫ਼ੌਜੀ ਦੀਨਾ ਸਾਹਿਬ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਉੱਘੇ ਸਾਹਿਤਕਾਰ ਹਿੱਸਾ ਲੈਣਗੇ ਤੇ ਸ਼ਹੀਦਾਂ ਨੂੰ ਸਿਜਦਾ ਕਰਨਗੇ। ਇਸ ਸਮੇਂ ਸ਼ਹੀਦਾਂ ਨੂੰ ਸਮਰਪਿਤ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਸਾਰੇ ਲੇਖਕ ਸਾਹਿਬਾਨਾਂ, ਕਵੀਆਂ, ਗੀਤਕਾਰਾਂ, ਦੋਸਤਾਂ, ਭੈਣਾਂ ਭਰਾਵਾਂ ਨੇ ਸਮੇਂ ਸਿਰ ਪਹੁੰਚ ਕੇ ਹਾਜ਼ਰੀ ਲਵਾਉਣੀ ਤੇ ਸ਼ਹੀਦਾਂ ਨੂੰ ਸਿਜਦਾ ਕਰਨਾ ਜੀ । ਪ੍ਰੈਸ ਨੂੰ ਜਾਣਕਾਰੀ ਸਭਾ ਦੀ ਜਨਰਲ ਸਕੱਤਰ ਬੀਬੀ ਅਮਨਦੀਪ ਕੌਰ ਹਾਕਮ ਸਿੰਘ ਵਾਲਾ ਨੇ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj



