ਬਰਨਾਲਾ (ਸਮਾਜ ਵੀਕਲੀ) ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਇਕਾਈ ਬਰਨਾਲਾ ਵੱਲੋਂ 04 ਮਾਰਚ, 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਵਿਹੜੇ ਵਿੱਚ ਇਕ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਯੁਵਾ ਪੁਰਸਕਾਰ ਨਾਲ ਸਨਮਾਨਿਤ ਸ਼ਾਇਰ ਰਣਜੀਤ ਸਰਾਂਵਾਲੀ ਸਰੋਤਿਆਂ ਦੇ ਰੂਬਰੂ ਹੋਣਗੇ। ਸਭਾ ਦੇ ਪ੍ਰਧਾਨ ਡਾ. ਹਰਿਭਗਵਾਨ ਅਤੇ ਜਨਰਲ ਸਕੱਤਰ ਭੋਲਾ ਸਿੰਘ ਸੰਘੇੜਾ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਢੇ ਦਸ ਵਜੇ ਸ਼ੁਰੂ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਡਾ. ਜੋਗਿੰਦਰ ਸਿੰਘ ਨਿਰਾਲਾ ਨੇ ਕਰਨਗੇ ਜਦੋਂ ਕਿ ਮੁੱਖ ਮਹਿਮਾਨ ਜਰਨੈਲ ਸਿੰਘ ਅੱਚਰਵਾਲ ਅਤੇ ਵਿਸ਼ੇਸ਼ ਮਹਿਮਾਨ ਕਰਮ ਸਿੰਘ ਮਾਨ ਅਤੇ ਹਰੀ ਪਾਲ ਹੋਣਗੇ। ਇਸ ਸਮੇਂ ਪੁਸਤਕਾਂ ਲੋਕ ਅਰਪਣ ਕਰਨ ਤੋਂ ਬਿਨਾਂ ਹਾਜ਼ਰ ਕਵੀ ਵੀ ਆਪਣਾ ਕਲਾਮ ਪੇਸ਼ ਕਰਨਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



