ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੀ ਮਾਸਿਕ ਇਕੱਤਰਤਾ 24 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ ਸਹੀ 10:00 ਵਜੇ ਸੁਤੰਤਰ ਭਵਨ ਸੰਗਰੂਰ ਵਿਖੇ ਹੋਵੇਗੀ, ਜਿਸ ਵਿੱਚ ਉੱਭਰਦੀ ਕਵਿੱਤਰੀ ਬਰਜਿੰਦਰ ਕੌਰ ਬਿਸਰਾਓ ਦਾ ਪਲੇਠਾ ਕਾਵਿ-ਸੰਗ੍ਰਹਿ ‘ਲਫ਼ਜ਼ ਬੋਲ ਪਏ’ ਲੋਕ ਅਰਪਣ ਕੀਤਾ ਜਾਵੇਗਾ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਪਹੁੰਚਣ ਵਾਲੇ ਪਹਿਲੇ ਵੀਹ ਲੇਖਕਾਂ ਤੋਂ ਰਚਨਾਵਾਂ ਸੁਣੀਆਂ ਜਾਣਗੀਆਂ। ਪੜ੍ਹੀਆਂ ਗਈਆਂ ਰਚਨਾਵਾਂ ’ਤੇ ਹਾਜ਼ਰ ਲੇਖਕਾਂ ਵੱਲੋਂ ਭਰਪੂਰ ਵਿਚਾਰ-ਚਰਚਾ ਕੀਤੀ ਜਾਵੇਗੀ, ਜਿਸ ਵਿੱਚ ਦੇਰੀ ਨਾਲ ਪਹੁੰਚਣ ਵਾਲੇ ਲੇਖਕ ਸਾਹਿਬਾਨ ਵੀ ਹਿੱਸਾ ਲੈਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly