HOME ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ।

ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ।

3

  (ਸਮਾਜ ਵੀਕਲੀ)  ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜਫ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਰਣਜੋਧ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸੰਗਰੂਰ ਵਿਖੇ ਜ਼ਿਲ੍ਹੇ ਦੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਸਾਹਿਤ ਸਰਿਜਣ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੀ ਜਜਮੈਂਟ ਦੀ ਭੂਮਿਕਾ ਡਾ. ਇਕਬਾਲ ਸਿੰਘ ਸਕਰੌਦੀ, ਕੁਲਵੰਤ ਸਿੰਘ ਕਸਕ, ਸਹਾਇਕ ਪ੍ਰੋਫੈਸਰ ਰਣਧੀਰ, ਮੈਡਮ ਸ਼ਸ਼ੀ ਬਾਲਾ, ਸ. ਸਮਸ਼ੇਰ ਸਿੰਘ ਨੇ ਨਿਭਾਈ। ਮੁਕਾਬਲਿਆਂ ਵਿੱਚੋਂ ਕਵਿਤਾ ਲਿਖਣ ਮੁਕਾਬਲੇ ਵਿੱਚ ਪਹਿਲਾ ਸਥਾਨ, ਮਨਪ੍ਰੀਤ ਯਾਦਵ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛਾਜਲੀ, ਦੂਜਾ ਸਥਾਨ ਮਨਵੀਰ ਬੇਗਮ, ਸਰਕਾਰੀ ਹਾਈ ਸਕੂਲ, ਲੋਹਾਖੇੜਾ, ਤੀਜਾ ਸਥਾਨ ਨਵਜੋਤ ਕੌਰ, ਸਰਕਾਰੀ ਹਾਈ ਸਕੂਲ, ਤੋਲਾਵਾਲ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੇਖ ਲਿਖਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਸੰਦੀਪ ਕੌਰ, ਸਰਕਾਰੀ ਹਾਈ ਸਕੂਲ, ਖਡਿਆਲ, ਦੂਜਾ ਸਥਾਨ ਨਵਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛਾਜਲੀ, ਤੀਜਾ ਸਥਾਨ ਕੋਮਲਪ੍ਰੀਤ ਕੌਰ, ਸਰਕਾਰੀ ਹਾਈ ਸਕੂਲ ਲੋਹਾਖੇੜਾ ਨੇ ਪ੍ਰਾਪਤ ਕੀਤਾ। ਕਹਾਈ ਲਿਖਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਗੁਰਲੀਨ ਕੌਰ, ਸਰਕਾਰੀ ਹਾਈ ਸਕੂਲ, ਰਾਮਪੁਰਾ ਜਵਾਹਰਵਾਲਾ, ਦੂਜਾ ਸਥਾਨ ਖੁਸ਼ਪ੍ਰੀਤ ਕੌਰ, ਸਰਕਾਰੀ ਹਾਈ ਸਕੂਲ, ਤਕੀਪੁਰ, ਤੀਜਾ ਸਥਾਨ ਕੁਲਵੀਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਰਾਚੋਂ ਨੇ ਪ੍ਰਾਪਤ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਮੁਸਕਾਨਪ੍ਰੀਤ ਕੌਰ, ਸਰਕਾਰੀ ਹਾਈ ਸਕੂਲ, ਤਕੀਪੁਰ, ਦੂਜਾ ਸਥਾਨ ਮਨਵੀਰ ਬੇਗਮ, ਸਰਕਾਰੀ ਹਾਈ ਸਕੂਲ, ਲੋਹਾਖੇੜਾ, ਤੀਜਾ ਸਥਾਨ ਦਿਲਪ੍ਰੀਤ ਕੌਰ, ਸਰਕਾਰੀ ਹਾਈ ਸਕੂਲ ਉਗਰਾਹਾਂ ਨੇ ਪ੍ਰਾਪਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਇਕਬਾਲ ਸਿੰਘ ਸਕਰੌਦੀ ਤੇ ਮੈਡਮ ਸ਼ਸ਼ੀ ਬਾਲਾ ਨੇ ਵਿਦਿਆਰਥੀਆਂ ਨੂੰ ਸਾਹਿਤ ਸਿਰਜਣ ਦੀਆਂ ਵਿਧੀਆਂ ਬਾਰੇ ਨੁਕਤੇ ਸਾਂਝੇ ਕੀਤੇ। ਡਾ. ਰਣਜੋਧ ਸਿੰਘ ਨੇ ਧੰਨਵਾਦੀ ਸ਼ਬਦ ਬੋਲਦਿਆਂ ਸਾਹਿਤ ਪੜ੍ਹਨ ਦੀ ਰੁਚੀ ਪ੍ਰਫੁਲਿਤ ਕਰਨ ਤੇ ਜੋਰ ਦਿੱਤਾ। ਮੰਚ ਸੰਚਾਲਨ ਕੁਲਵੰਤ ਸਿੰਘ ਕਸਕ ਨੇ ਕੀਤਾ। ਸਮਾਗਮ ਨੂੰ ਸਫਲ ਬਣਾਉਣ ਵਿੱਚ ਜਗਦੇਵ ਸਿੰਘ, ਸੀਨੀਅਰ ਸਹਾਇਕ ਅਤੇ ਰਵਿੰਦਰ ਸਿੰਘ, ਜੂਨੀਅਰ ਸਹਾਇਕ ਨੇ ਵਿਸ਼ੇਸ ਯੋਗਦਾਨ ਪਾਇਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਅਮਰੀਕਾ ਦੇ ਉੱਘੇ ਕਬੱਡੀ ਪ੍ਰਮੋਟਰ ਮੋਹਣਾ ਜੋਧਾਂ ਵੱਲੋਂ ਕਬੱਡੀ ਕਮੈਂਟੇਟਰ ਮੱਖਣ ਅਲੀ, ਕਕਰਾਲੀ , ਸਹੋਲੀ ਅਤੇ ਕੋਚ ਦਵਿੰਦਰ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ
Next articleਘਰਵਾਲੀ ਤੋਂ ਡਰਦਾ ਬੰਦਾ